18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ 'ਚ ਅੱਜ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ਨਗੋਈ

ਅਜੀਤ ਡੈਸਕ 23-01-2026

ਅੰਮਿ੍ਤਸਰ/ਚੰਡੀਗੜ੍ਹ, 22 ਜਨਵਰੀ (ਹਰਮਿੰਦਰ ਸਿੰਘ, ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਬੱਦਲਵਾਈ ਹੋਣ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਵਿਚ ਹਲਕੀ ਜਿਹੀ ਤਬਦੀਲੀ ਦੇਖਣ ਨੂੰ ਮਿਲੀ ਹੈ | ਦੋਵਾਂ ਸੂਬਿਆਂ ਦੇ ਕਈ ਇਲਾਕਿਆਂ 'ਚ ਅਗਲੇ 24 ਘੰਟਿਆਂ 'ਚ ਗਰਜ ਤੇ ਚਮਕ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੇ ਨਾਲ-ਨਾਲ ਕੁਝ ਥਾਂਵਾਂ 'ਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ | ਪਿਛਲੇ 24 ਘੰਟਿਆਂ 'ਚ ਪੰਜਾਬ 'ਚ ਹੁਸ਼ਿਆਰਪਰ ਸਭ ਤੋਂ ਠੰਢਾ ਸਥਾਨ ਰਿਹਾ, ਜਿਥੇ ਘੱਟ ਤੋਂ ਘੱਟ ਤਾਮਪਾਨ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ | ਇਸੇ ਦੌਰਾਨ ਅੰਮਿ੍ਤਸਰ 'ਚ ਘੱਟ ਤੋਂ ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਤੇ ਰੂਪਨਗਰ 'ਚ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ | ਗੁਆਂਢੀ ਸੂਬੇ ਹਰਿਆਣਾ ਦਾ ਸੋਨੀਪਤ ਸਭ ਤੋਂ ਠੰਢਾ ਸਥਾਨ ਰਿਹਾ, ਜਿਥੇ ਘੱਟ ਤੋਂ ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਅੱਜ ਸਵੇਰੇ ਪਈ ਧੁੰਦ ਦੌਰਾਨ ਅੰਮਿ੍ਤਸਰ ਅਤੇ ਲੁਧਿਆਣਾ 'ਚ ਦਿ੍ਸ਼ਟੀ 50 ਮੀਟਰ ਤੱਕ ਦਰਜ ਕੀਤੀ ਗਈ, ਜਦੋਂਕਿ ਪਟਿਆਲਾ 'ਚ ਇਹ 20 ਮੀਟਰ ਰਹੀ | ਮਾਨਸਾ ਇਲਾਕੇ 'ਚ ਦਿਨ ਦਾ ਤਾਪਮਾਨ ਸੂਬੇ 'ਚ ਸਭ ਤੋਂ ਵੱਧ ਦਰਜ ਕੀਤਾ ਗਿਆ, ਜੋ 25.4 ਡਿਗਰੀ ਸੈਲਸੀਅਸ ਸੀ | ਹਰਿਆਣਾ ਦੇ ਰੋਹਤਕ ਦਾ ਦਿਨ ਦੇ ਵੇਲੇ ਵੱਧ ਤੋਂ ਵੱਧ ਤਾਪਮਾਨ 26.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਬਜਟ ਇਜਲਾਸ 'ਚ ਹਿੱਸਾ ਲੈਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਤੋਂ ਜੱਜ ਨੇ ਆਪਣੇ ਆਪ ਨੂੰ ਕੀਤ... ਅਗਲੀ ਖ਼ਬਰ ਐਸ.ਕੇ.ਐਮ. ਗੈਰ-ਸਿਆਸੀ ਵਲੋਂ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ 7 ਫਰਵਰੀ ਤੋਂ-ਡੱਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।