ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੀ ਅਦਾਲਤ ਵਲੋਂ ਸਿੱਖ ਕਤਲੇਆਮ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੀ ਦੰਗਾ ਪੀੜਿਤ ਵੈੱਲਫੇਅਰ ਸੁਸਾਇਟੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਪ੍ਰਧਾਨ ਗੁਰਦੀਪ ਕੌਰ ਨੇ ਦੱਸਿਆ ਕਿ ਪਿਛਲੇ 41 ਸਾਲ ਤੋਂ ਸਿੱਖ ਕਤਲੇਆਮ ਦੇ ਪੀੜਿਤ ਇਨਸਾਫ਼ ਲਈ ਆਸ ਲਗਾਈ ਬੈਠੇ ਸਨ ਪਰ ਇਸ ਫ਼ੈਸਲੇ ਨਾਲ ਪਰਿਵਾਰਾਂ ਨਾਲ ਘੋਰ ਬੇਇਨਸਾਫ਼ੀ ਹੋਈ ਹੈ¢ ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ ਪੀੜਤ ਪਰਿਵਾਰਾਂ ਨੂੰ ਮਾਨਸਿਕ ਤÏਰ 'ਤੇ ਵੀ ਡੂੰਘੀ ਸੱਟ ਵੱਜੀ ਹੈ | ਇਸ ਮÏਕੇ ਦਲਜੀਤ ਸਿੰਘ ਸੋਨੀ ਜਨਰਲ ਸਕੱਤਰ, ਇੰਦਰਪਾਲ ਸਿੰਘ ਵਿੱਕੀ, ਕੁਲਦੀਪ ਸਿੰਘ ਕੋਹਲੀ, ਹਰਪਾਲ ਸਿੰਘ, ਮਨਜੀਤ ਕੌਰ, ਰਣਜੀਤ ਕੌਰ, ਸਵਰਨਜੀਤ ਕੌਰ ਆਦਿ ਹਾਜ਼ਰ ਸਨ |
ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਵਲੋਂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ <br/>
ਅਜੀਤ ਡੈਸਕ
23-01-2026