ਫ਼ਰੀਦਕੋਟ, 22 ਜਨਵਰੀ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਕੇ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕੀਤਾ ਗਿਆ ਹੈ | ਉਨ੍ਹਾਂ ਇਸ ਮਾਮਲੇ ਵਿਚ ਜਾਂਚ ਏਜੰਸੀਆਂ ਦੀ ਨਾਕਾਮੀ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਉਹ ਮੈਂਬਰ ਹੋਣ ਦੇ ਨਾਤੇ ਅਤੇ ਇਕ ਸਿੱਖ ਹੋਣ ਦੇ ਨਾਤੇ ਸਿੱਖ ਕੌਮ ਨੂੰ ਇਹ ਭਰੋਸਾ ਦਿਵਾਉਂਦੇ ਹਨ ਕਿ ਉਹ ਇਸ ਮਾਮਲੇ ਨੂੰ ਇਥੇ ਹੀ ਰੁਕਣ ਨਹੀਂ ਦੇਣਗੇ ਅਤੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਲੜਾਈ ਜਾਰੀ ਰੱਖਣਗੇ |
ਸੱਜਣ ਕੁਮਾਰ ਨੂੰ ਬਰੀ ਕਰ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ-ਸਰਬਜੀਤ ਸਿੰਘ ਖ਼ਾਲਸਾ
ਅਜੀਤ ਡੈਸਕ
23-01-2026