ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਚਾਰ ਸਿੱਖ ਜਥੇਬੰਦੀਆਂ ਦਲ ਖ਼ਾਲਸਾ, ਅਕਾਲੀ ਦਲ (ਅੰਮਿ੍ਤਸਰ), ਪੰਚ ਪ੍ਰਧਾਨੀ ਜੱਥਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਦੀ ਇਥੇ ਹੋਈ ਸਾਂਝੀ ਇਕੱਤਰਤਾ ਵਿਚ 26 ਜਨਵਰੀ ਦੇ ਸਰਬੱਤ ਖ਼ਾਲਸਾ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਦੀ ਰੂਪ ਰੇਖਾ ਨੂੰ ਅੰਤਿਮ ਛੋਹਾਂ ਦਿੰਦਿਆਂ ਇਹ ਸਮਾਗਮ ਅਕਾਲ ਤਖ਼ਤ ਸਾਹਿਬ ਦੀ ਥਾਂ ਹੁਣ ਵਿਰਾਸਤੀ ਮਾਰਗ ਨੇੜੇ ਗੁਰਦੁਆਰਾ ਸੰਤੋਖਸਰ ਸਾਹਿਬ ਵਿਖੇ ਕਰਨ ਅਤੇ ਮਾਰਚ ਉਪਰੰਤ ਪੰਥਕ ਏਕਤਾ ਤੇ ਸਿੱਖ ਸੰਘਰਸ਼ ਲਈ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ | ਦਲ ਖ਼ਾਲਸਾ ਦੇ ਦਫ਼ਤਰ ਵਿਖੇ ਹੋਈ ਇਕੱਤਰਤਾ ਵਿਚ ਅਕਾਲੀ ਦਲ (ਅੰਮਿ੍ਤਸਰ) ਵਲੋਂ ਪ੍ਰੋ. ਮਹਿੰਦਰਪਾਲ ਸਿੰਘ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਭਾਈ ਹਵਾਰਾ ਕਮੇਟੀ ਵਲੋਂ ਭੁਪਿੰਦਰ ਸਿੰਘ ਭਲਵਾਨ ਜਰਮਨੀ ਤੇ ਪ੍ਰੋ. ਬਲਜਿੰਦਰ ਸਿੰਘ, ਪੰਚ ਪ੍ਰਧਾਨੀ ਜਥਾ ਵਲੋਂ ਮਨਧੀਰ ਸਿੰਘ, ਪਰਮਜੀਤ ਸਿੰਘ ਗਾਜ਼ੀ ਅਤੇ ਦਲ ਖ਼ਾਲਸਾ ਵਲੋਂ ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ, ਪਰਮਜੀਤ ਸਿੰਘ ਟਾਂਡਾ ਤੇ ਮਾਨ ਸਿੰਘ ਆਦਿ ਆਗੂ ਸ਼ਾਮਿਲ ਸਨ |
ਚਾਰ ਸਿੱਖ ਜਥੇਬੰਦੀਆਂ ਵਲੋਂ 26 ਨੂੰ ਕੀਤੇ ਜਾ ਰਹੇ ਸਰਬੱਤ ਖ਼ਾਲਸਾ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸਾਂਝੀ ਇਕੱਤਰਤਾ <br/>
ਅਜੀਤ ਡੈਸਕ
23-01-2026