ਤਲਵੰਡੀ ਸਾਬੋ, 22 ਜਨਵਰੀ (ਰਣਜੀਤ ਸਿੰਘ ਰਾਜੂ)-ਨਵੰਬਰ 1984 ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ 'ਚ ਗਿਣੇ ਜਾਂਦੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਕਤਲੇਆਮ ਸੰਬੰਧੀ ਕੇਸ 'ਚੋਂ ਅਦਾਲਤ ਵਲੋਂ ਬਰੀ ਕਰ ਦਿੱਤੇ ਜਾਣ 'ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ ਤੇ ਇਉਂ ਲੱਗਦੈ ਜਿਵੇਂ ਹਿੰਦੁਸਤਾਨ 'ਚ ਦੋ ਕਾਨੂੰਨ ਚੱਲ ਰਹੇ ਹੋਣ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ 84 ਦੀ ਸਿੱਖ ਨਸਲਕੁਸ਼ੀ ਦੌਰਾਨ ਹਜ਼ਾਰਾਂ ਸਿੱਖਾਂ ਦੇ ਕਤਲਾਂ 'ਚ ਸ਼ਾਮਿਲ ਮੁਜ਼ਰਮਾਂ ਨੂੰ ਅਦਾਲਤਾਂ ਵਲੋਂ ਬਰੀ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ 35-35 ਸਾਲ੍ਹ ਤੋਂ ਜੇਲ੍ਹਾਂ 'ਚ ਬੰਦ ਸਿੱਖ ਬੰਦੀਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ, ਜਦੋਂਕਿ ਕਈਆਂ ਨੂੰ ਐੱਨ.ਐਸ.ਏ. ਲਗਾ ਕੇ ਜੇਲ੍ਹਾਂ 'ਚ ਡੱਕਿਆ ਹੋਇਆ ਹੈ।
ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਗਿਆਨੀ ਹਰਪ੍ਰੀਤ ਸਿੰਘ
ਅਜੀਤ ਡੈਸਕ
23-01-2026