ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿਚ ਇਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗ਼ਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਵਿਚ ਇਕ ਵੀ ਰੁਪਿਆ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦੇ ਸਾਰੇ ਖ਼ਰਚਿਆਂ ਦਾ ਭੁਗਤਾਨ ਸਿੱਧਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।
'ਮੁੱਖ ਮੰਤਰੀ ਸਿਹਤ ਯੋਜਨਾ' ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ-ਸੰਧਵਾਂ
ਅਜੀਤ ਡੈਸਕ
23-01-2026