25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਰਾਜਨੀਤਿਕ ਬਦਲਾਖੋਰੀ 'ਤੇ ਸੱਚਾਈ ਦੀ ਜਿੱਤ ਹੋਈ-ਅਮਨ ਅਰੋੜਾ

ਅਜੀਤ ਡੈਸਕ 23-01-2026

ਭਾਜਪਾ ਦੇ ਝੂਠ ਦਾ ਹੋਇਆ ਪਰਦਾਫਾਸ਼-ਧਾਲੀਵਾਲ
ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਇਕ ਮਾਮਲੇ ਵਿਚ ਬਰੀ ਕਰਨ ਦੇ ਦਿੱਲੀ ਦੀ ਅਦਾਲਤ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਕ ਵਾਰ ਫਿਰ, ਝੂਠ, ਧੋਖੇ ਅਤੇ ਰਾਜਨੀਤਿਕ ਬਦਲਾਖੋਰੀ 'ਤੇ ਸੱਚਾਈ ਦੀ ਜਿੱਤ ਹੋਈ ਹੈ | ਅਮਨ ਅਰੋੜਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਹੋਰ ਆਗੂਆਂ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਕੇਸ ਦਰਜ ਕਰਨ ਲਈ ਈ.ਡੀ. ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਸੀ | ਉਨ੍ਹਾਂ ਕਿਹਾ ਕਿ ਇਸ ਦਾ ਇਕੋ ਇਕ ਉਦੇਸ਼ 'ਆਪ' ਦੇ ਅਕਸ ਨੂੰ ਖ਼ਰਾਬ ਕਰਨਾ ਅਤੇ ਕੇਜਰੀਵਾਲ ਦੀ ਰਾਜਨੀਤੀ ਨੂੰ ਕਮਜ਼ੋਰ ਕਰਨਾ ਸੀ | 'ਆਪ' ਵਿਧਾਇਕ ਅਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੇ ਝੂਠ ਦੇ ਸਿਰ 'ਤੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਨਿਆਂਪਾਲਿਕਾ ਦੇ ਫੈਸਲੇ ਨਾਲ ਸੱਚ ਸਾਹਮਣੇ ਆ ਗਿਆ ਹੈ | ਧਾਲੀਵਾਲ ਨੇ ਕਿਹਾ ਕਿ ਇਹ ਫੈਸਲਾ ਭਾਜਪਾ ਦੇ ਮੂੰਹ 'ਤੇ ਕਰਾਰੀ ਚੋਟ ਹੈ |

ਪਿਛਲੀ ਖ਼ਬਰ ਕਰਾਚੀ ਦੇ ਗੁਲ ਪਲਾਜ਼ਾ 'ਚ ਲੱਗੀ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 60 ਤੋਂ ਪਾਰ ਅਗਲੀ ਖ਼ਬਰ 26 ਨੂੰ ਸਰਬੱਤ ਖ਼ਾਲਸਾ ਦੀ 40ਵੀਂ ਵਰ੍ਹੇਗੰਢ ਮੌਕੇ ਸੰਗਤਾਂ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚਣ-ਟਿਵਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।