ਨਵੀਂ ਦਿੱਲੀ, 22 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸਿਓ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਗਲੋਬਲ ਸਾਊਥ ਦੇ ਸਾਂਝੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਨਜ਼ਦੀਕੀ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦ ਹੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਦਾ ਭਾਰਤ 'ਚ ਸਵਾਗਤ ਕਰਨ ਦੀ ਉਡੀਕ ਕਰ ਰਹੇ ਹਨ | ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ ਤੇ ਅਸੀਂ ਭਾਰਤ-ਬ੍ਰਾਜ਼ੀਲ ਰਣਨੀਤਕ ਸਾਂਝੇਦਾਰੀ 'ਚ ਮਜ਼ਬੂਤ ਤੇਜ਼ੀ ਦੀ ਸਮੀਖਿਆ ਕੀਤੀ, ਜੋ ਆਉਣ ਵਾਲੇ ਸਾਲ 'ਚ ਨਵੀਂਆਂ ਉਚਾਈਆਂ 'ਤੇ ਪਹੁੰਚਣ ਲਈ ਤਿਆਰ ਹੈ |