01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੰਜਾਬ ਭਰ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਪਰੇਡ-ਰਾਜੇਵਾਲ, ਲੱਖੋਵਾਲ <br/>

ਅਜੀਤ ਡੈਸਕ 28-01-2026

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗਣਤੰਤਰ ਦਿਵਸ 26 ਜਨਵਰੀ ਨੂੰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਅੰਦਰ ਕਿਸਾਨਾਂ ਨੇ ਆਪਣੇ ਟਰੈਕਟਰਾਂ ਰਾਹੀਂ ਟਰੈਕਟਰ ਪਰੇਡ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਸਮਰਾਲਾ ਵਿਖੇ ਇਸ ਟਰੈਕਟਰ ਪਰੇਡ ਦੀ ਅਗਵਾਈ ਪ੍ਰਮੁੱਖ ਕਿਸਾਨ ਨੇਤਾ ਬਲਵੀਰ ਸਿੰਘ ਰਾਜੇਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕੀਤੀ | ਲੱਖੋਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਸਫ਼ਲ ਵਿਖਾਵੇ ਕੀਤੇ ਹਨ | ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਕਿਸਾਨ ਮੋਰਚੇ ਦੀ ਪੰਜਵੀਂ ਵਰੇ੍ਹਗੰਢ ਅਤੇ ਆਰ. ਐਸ. ਐਸ.-ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵਲੋਂ ਕਿਸਾਨ- ਮਜ਼ਦੂਰ ਵਿਰੋਧੀ ਲਿਆਂਦੇ ਗਏ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਵਾਪਸ ਕਰਵਾਉਣ ਅਤੇ ਲੇਬਰ ਵਿਰੋਧੀ ਚਾਰ ਕੋਡਾਂ ਰੱਦ ਕਰਾਉਣ, ਇਸ ਤਰ੍ਹਾਂ ਮਨਰੇਗਾ ਸਕੀਮ ਦਾ ਮੂਲ ਰੂਪ ਬਹਾਲ ਕਰਾਉਣ ਲਈ ਇਹ ਮਾਰਚ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਿਨਾਂ ਚਿਰ ਕਿਸਾਨਾਂ ਦੀ ਸੁਣਵਾਈ ਨਹੀਂ ਹੁੰਦੀ ਕਿਸਾਨ ਟਿਕ ਕੇ ਨਹੀਂ ਬੈਠਣਗੇ ਅਤੇ ਆਉਣ ਵਾਲੇ ਸਮੇਂ 'ਚ ਆਪਣੇ ਹੱਕਾਂ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਵੀ ਤਿਆਰ ਹਨ |

ਪਿਛਲੀ ਖ਼ਬਰ ਹੁਸ਼ਿਆਰਪੁਰ 'ਚ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਚਾਰ ਸਿੱਖ ਜਥੇਬੰਦੀਆਂ ਵਲੋਂ 'ਸਰਬੱਤ ਖ਼ਾਲਸਾ 1986' ਦੀ 40ਵੀਂ ਵਰ੍ਹੇਗੰਢ ਮੌਕੇ ਅਕਾਲ ਤਖ਼ਤ ਸਾਹਿਬ ਸਨਮੁੱਖ ਪੰਥਕ ਇਕੱਠ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।