01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਹੁਸ਼ਿਆਰਪੁਰ 'ਚ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਅਜੀਤ ਡੈਸਕ 28-01-2026

• ਪੰਜਾਬ ਲਈ ਚੰਡੀਗੜ੍ਹ ਨੂੰ ਹਾਸਿਲ ਕਰਨ ਦੀ ਵਚਨਬੱਧਤਾ ਦੁਹਰਾਈ • 2027 ਤੱਕ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਸੂਬਾ ਪੱਧਰੀ ਸਮਾਗਮ • 'ਯੁੱਧ ਨਸ਼ਿਆਂ ਵਿਰੁੱਧ', 'ਆਪ੍ਰੇਸ਼ਨ ਪਰਿਹਾਰ' ਨਾਲ ਪੰਜਾਬ ਮੁੜ ਪਟੜੀ 'ਤੇ ਆਇਆ
ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-77ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਇਆ | ਇਸ ਦੌਰਾਨ ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਸ਼ਹੀਦਾਂ ਨੂੰ ਯਾਦ ਕਰਦਿਆਂ ਭਾਰਤੀ ਸੰਵਿਧਾਨ ਦੀ ਮਹਾਨਤਾ ਦਾ ਜ਼ਿਕਰ ਕੀਤਾ ਅਤੇ ਸੂਬਾ ਵਾਸੀਆਂ ਨੂੰ ਅਧਿਕਾਰਾਂ ਦੀ ਵਰਤੋਂ ਦੇ ਨਾਲ-ਨਾਲ ਫ਼ਰਜ਼ ਪ੍ਰਤੀ ਸੁਚੇਤ ਰਹਿਣ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ-ਹਿਤ ਸਕੀਮਾਂ ਬਾਰੇ ਚਰਚਾ ਕਰਦਿਆਂ ਸਰਕਾਰ ਦੀਆਂ ਆਗਾਮੀ ਯੋਜਨਾਵਾਂ ਤੋਂ ਵੀ ਜਾਣੂ ਕਰਵਾਇਆ | ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਧੀਰੇਂਦਰ ਵਰਮਾ ਅਤੇ ਸਹਾਇਕ ਪਰੇਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਪੈਸਕੋ, ਐਨ.ਸੀ.ਸੀ., ਬੁਆਏ ਸਕਾਊਟਸ, ਪੁਲਿਸ ਕੈਡਿਟਸ, ਗਰਲ ਗਾਈਡਜ਼ ਅਤੇ ਪੰਜਾਬ ਪੁਲਿਸ ਬ੍ਰਾਸ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ | ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੂੰ ਦੇਖਿਆ ਅਤੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਸਮੇਤ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਡਾ. ਇਸ਼ਾਂਕ ਕੁਮਾਰ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਐਡਵੋਕੇਟ ਇੰਦਰਪਾਲ ਸਿੰਘ ਧੰਨਾ ਮੁੱਖ ਸੂਚਨਾ ਕਮਿਸ਼ਨਰ ਪੰਜਾਬ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ. ਗੁਰਸਿਮਰਨਜੀਤ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ | ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਣਗੀਆਂ | ਉਨ੍ਹਾਂ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਹਮੇਸ਼ਾਂ ਰਹੇਗਾ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਇਸ ਸਾਲ ਤੋਂ 20 ਫਰਵਰੀ 2027 ਤੱਕ ਸੂਬਾ ਪੱਧਰੀ ਪ੍ਰੋਗਰਾਮਾਂ ਰਾਹੀਂ ਮਨਾਇਆ ਜਾਵੇਗਾ | ਉਨ੍ਹਾਂ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਆਪ੍ਰੇਸ਼ਨ ਪਰਹਾਰ', 'ਗੈਂਗਸਟਰਾਂ 'ਤੇ ਵਾਰ' ਤਹਿਤ ਨਸ਼ਿਆਂ, ਗੈਂਗਸਟਰਾਂ ਅਤੇ ਨਾਰਕੋ-ਡਰੋਨਾਂ ਵਿਰੁੱਧ ਫ਼ੈਸਲਾਕੁਨ ਕਾਰਵਾਈ, 10 ਲੱਖ ਰੁਪਏ ਤੱਕ ਦੀ ਸਰਵਵਿਆਪੀ ਸਿਹਤ ਸੰਭਾਲ, ਰਿਸ਼ਵਤ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਅਤੇ ਸੜਕ ਸੁਰੱਖਿਆ ਫੋਰਸ ਰਾਹੀਂ ਸੜਕ ਹਾਦਸਿਆਂ ਵਿਚ ਮੌਤਾਂ ਵਿਚ ਤੇਜ਼ੀ ਨਾਲ ਕਮੀ ਆਈ ਹੈ | ਉਨ੍ਹਾਂ ਮਨਰੇਗਾ 'ਚ ਅਨੁਸੂਚਿਤ ਜਾਤੀ ਅਤੇ ਬੇਜ਼ਮੀਨੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਦਲਾਵਾਂ 'ਤੇ ਵੀ ਚਿੰਤਾ ਪ੍ਰਗਟ ਕੀਤੀ | ਉਨ੍ਹਾਂ ਪੰਜਾਬ 'ਚ 1.5 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਦਾ ਹਵਾਲਾ ਦਿੱਤਾ, ਜਿਸ ਨਾਲ 5.2 ਲੱਖ ਨੌਕਰੀਆਂ ਪੈਦਾ ਹੋਈਆਂ ਹਨ | ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਅਤੇ ਪਾਣੀਆਂ 'ਤੇ ਪੰਜਾਬ ਦੇ ਕਾਨੂੰਨੀ ਹੱਕਾਂ 'ਤੇ ਛਾਪਾ ਮਾਰਨ ਦੀ ਕੋਝੀ ਚਾਲ ਚੱਲੀ ਗਈ ਸੀ ਪਰ ਸੂਬਾ ਸਰਕਾਰ ਨੇ ਇਸ ਨੂੰ ਸਫਲ ਨਹੀਂ ਹੋਣ ਦਿੱਤਾ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ 'ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ ਅਤੇ ਫਰਵਰੀ ਵਿਚ ਹੋਣ ਵਾਲੇ 'ਨੇਚਰ ਫੈਸਟ' ਲਈ ਪੋਸਟਰ ਜਾਰੀ ਕੀਤੇ | ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਸਨਮਾਨ ਕੀਤਾ, ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਈਕਲ ਅਤੇ ਲੋੜਵੰਦ ਅÏਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ | ਇਸ ਮੌਕੇ ਸੂਬੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਮਜੀਠੀਆ ਦੇ ਨਜ਼ਦੀਕੀ ਗੁਲਾਟੀ ਵਿਰੁੱਧ ਦੋਸ਼ ਪੱੱਤਰ ਦਾਇਰ <br/> ਅਗਲੀ ਖ਼ਬਰ ਪੰਜਾਬ ਭਰ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਪਰੇਡ-ਰਾਜੇਵਾਲ, ਲੱਖੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।