07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਮੁੱਖ ਮੰਤਰੀ ਵਾਲੀ ਵਿਵਾਦਤ ਵੀਡੀਓ ਦੀ ਤਿੰਨ ਲੈਬਾਂ ਤੋਂ ਕਰਵਾਈ ਜਾ ਰਹੀ ਫੋਰੈਂਸਿਕ ਜਾਂਚ

ਅਜੀਤ ਡੈਸਕ 28-01-2026
ਅੰਮਿ੍ਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ ਚਰਚਾ ਦਾ ਵਿਸ਼ਾ ਬਣੀ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਵਾਇਰਲ ਵਿਵਾਦਤ ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਲਈ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਉਕਤ ਵੀਡੀਓ ਕਲਿੱਪ ਫੋਰੈਂਸਿਕ ਜਾਂਚ ਲਈ ਤਿੰਨ ਲੈਬਜ਼ ਨੂੰ ਭੇਜੇ ਜਾਣ ਦੀ ਸੂਚਨਾ ਮਿਲੀ ਹੈ | ਜ਼ਿਕਰਯੋਗ ਹੈ ਕਿ ਬੀਤੀ 15 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਸਪੱਸ਼ਟ ਕੀਤਾ ਸੀ ਕਿ ਇਹ ਵੀਡੀਓ ਉਨ੍ਹਾਂ ਦੀ ਨਹੀਂ ਹੈ, ਬਲਕਿ ਇਸ ਨਕਲੀ ਵੀਡੀਓ ਨੂੰ ਏ.ਆਈ. ਤਕਨੀਕ ਨਾਲ ਕਿਸੇ ਵਲੋਂ ਤਿਆਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਨੂੰ ਉਨ੍ਹਾਂ ਵਲੋਂ ਸੁਝਾਈਆਂ ਕਿਸੇ ਵੀ ਦੋ ਅਧਿਕਾਰਤ ਫੋਰੈਂਸਿਕ ਲੈਬਾਂ ਤੋਂ ਇਸ ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਸਕੱਤਰੇਤ ਵਲੋਂ ਆਪਣੇ ਪੱਧਰ 'ਤੇ ਵੀ ਇਸ ਦੀ ਜਾਂਚ ਕਰਾਉਣ ਬਾਰੇ ਕਿਹਾ ਗਿਆ ਸੀ | ਹੁਣ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਆਪਣੇ ਪੱਧਰ 'ਤੇ ਤਿੰਨ ਵੱਖ-ਵੱਖ ਲੈਬਸ ਨੂੰ ਉਕਤ ਵਿਵਾਦਤ ਵੀਡੀਓ ਕਲਿੱਪ ਜਾਂਚ ਲਈ ਭੇਜਿਆ ਗਿਆ ਹੈ | ਜ਼ਿਕਰਯੋਗ ਹੈ ਕਿ ਕੇਵਲ 42 ਸਕਿੰਟ ਦੇ ਇਸ ਵੀਡੀਓ ਕਲਿੱਪ 'ਚ ਗੁਰੂ ਸਾਹਿਬਾਨ ਅਤੇ ਸੰਤ ਭਿੰਡਰਾਂਵਾਲਾ ਦੀਆਂ ਤਸਵੀਰਾਂ ਦੀ ਬੇਅਦਬੀ ਕੀਤੇ ਜਾਣ ਦਾ ਦੋਸ਼ ਹੈ | ਜ਼ਿਕਰਯੋਗ ਹੈ ਕਿ ਜਥੇਦਾਰ ਵਲੋਂ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਬਾਰੇ ਜੋ ਵੀ ਜਾਂਚ ਰਿਪੋਰਟ ਸਾਹਮਣੇ ਆਵੇਗੀ, ਉਸ ਨੂੰ ਖ਼ਾਲਸਾ ਪੰਥ ਦੇ ਸਨਮੁਖ ਰੱਖ ਕੇ ਅਗਲਾ ਫ਼ੈਸਲਾ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਵਲੋਂ ਦਿੱਤੇ ਲਿਖਤੀ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਆਗਾਮੀ ਇਕੱਤਰਤਾ ਦੌਰਾਨ ਵਿਚਾਰਿਆ ਜਾਵੇਗਾ |

ਪਿਛਲੀ ਖ਼ਬਰ 328 ਪਾਵਨ ਸਰੂਪ ਮਾਮਲੇ 'ਚ 'ਸਿੱਟ' ਵਲੋਂ ਮੰਗਿਆ ਗਿਆ ਰਿਕਾਰਡ ਤਿਆਰ-ਸ਼ੋ੍ਰਮਣੀ ਕਮੇਟੀ ਅਗਲੀ ਖ਼ਬਰ ਤਾਲਿਬਾਨ ਨੇ ਔਰਤਾਂ ਦੀ ਸਿੱਖਿਆ 'ਤੇ ਮੁਕੰਮਲ ਤੇ ਸਥਾਈ ਤੌਰ 'ਤੇ ਲਗਾਈ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।