08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਯੂ.ਏ.ਈ. ਵਲੋਂ ਪਾਕਿ ਨਾਲ ਇਸਲਾਮਾਬਾਦ ਹਵਾਈ ਅੱਡੇ ਦਾ ਸੰਚਾਲਨ ਸੌਦਾ ਖ਼ਤਮ <br/>

ਅਜੀਤ ਡੈਸਕ 28-01-2026

ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਅਤੇ ਪਾਕਿਸਤਾਨ ਦੇ ਸੰਬੰਧ ਲਗਾਤਾਰ ਤਣਾਅਪੂਰਨ ਹੁੰਦੇ ਜਾ ਰਹੇ ਹਨ | ਯੂ. ਏ. ਈ. ਨੇ ਪਾਕਿ 'ਚ ਇਸਲਾਮਾਬਾਦ ਕੌਮਾਂਤਰੀ ਹਵਾਈ ਅੱਡੇ ਨੂੰ ਚਲਾਉਣ ਲਈ ਕੀਤੇ ਸੌਦੇ ਨੂੰ ਖ਼ਤਮ ਕਰ ਦਿੱਤਾ ਹੈ | ਪਾਕਿਸਤਾਨੀ ਮੀਡੀਆ ਰਿਪੋਰਟਾਂ 'ਚ ਦਿੱਤੀ ਗਈ ਜਾਣਕਾਰੀ ਅਨੁਸਾਰ ਯੂ. ਏ. ਈ. ਦੀ ਹੁਣ ਇਸਲਾਮਾਬਾਦ ਹਵਾਈ ਅੱਡੇ 'ਚ ਕੋਈ ਦਿਲਚਸਪੀ ਨਹੀਂ ਹੈ | ਇਸ ਨੂੰ ਯੂ. ਏ. ਈ. ਦੇ ਰਾਸ਼ਟਰਪਤੀ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੇ ਭਾਰਤ ਦੇ ਅਚਾਨਕ ਕੀਤੇ ਗਏ ਦੌਰੇ ਨਾਲ ਜੋੜਿਆ ਜਾ ਰਿਹਾ ਹੈ | ਸੌਦਾ ਰੱਦ ਹੋਣ ਨਾਲ ਪਾਕਿ ਦੀਆਂ ਚਿੰਤਾਵਾਂ ਵੱਧ ਗਈਆਂ ਹਨ | ਹਾਲਾਂਕਿ, ਉਸ ਨੇ ਦਾਅਵਾ ਕੀਤਾ ਹੈ ਕਿ ਇਸਲਾਮਾਬਾਦ ਹਵਾਈ ਅੱਡੇ ਨੂੰ ਲੀਜ਼ 'ਤੇ ਲੈਣ ਜਾਂ ਚਲਾਉਣ ਲਈ ਯੂ. ਏ. ਈ. ਨਾਲ ਕਦੇ ਕੋਈ ਸੌਦਾ ਨਹੀਂ ਹੋਇਆ |

ਪਿਛਲੀ ਖ਼ਬਰ 328 ਪਾਵਨ ਸਰੂਪਾਂ ਦੇ ਮਾਮਲੇ 'ਚ ਜੋੜੀਆਂ ਗਈਆਂ ਨਵੀਆਂ ਧਾਰਾਵਾਂ ਅਗਲੀ ਖ਼ਬਰ ਇਸਲਾਮਾਬਾਦ 'ਚ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।