08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

328 ਪਾਵਨ ਸਰੂਪਾਂ ਦੇ ਮਾਮਲੇ 'ਚ ਜੋੜੀਆਂ ਗਈਆਂ ਨਵੀਆਂ ਧਾਰਾਵਾਂ

ਅਜੀਤ ਡੈਸਕ 28-01-2026

ਮੁਲਜ਼ਮਾਂ ਦੀ ਅਗਾਊਾ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ, 27 ਜਨਵਰੀ (ਪ੍ਰੋ. ਅਵਤਾਰ ਸਿੰਘ)–328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ ਤੋਂ ਗਾਇਬ ਹੋਣ ਦੇ ਮਾਮਲੇ 'ਚ ਮੁਲਜ਼ਮਾਂ ਦੀਆਂ ਅਗਾਊਾ ਜ਼ਮਾਨਤ ਪਟੀਸ਼ਨਾਂ 'ਤੇ ਐਸ.ਆਈ.ਟੀ. ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕੁਝ ਨਵੀਆਂ ਧਾਰਾਵਾਂ ਐਫ਼. ਆਈ. ਆਰ. 'ਚ ਜੋੜੀਆਂ ਗਈਆਂ ਹਨ | ਹਾਈ ਕੋਰਟ ਨੇ ਮੁਲਜ਼ਮਾਂ ਨੂੰ ਇਨ੍ਹਾਂ ਧਾਰਾਵਾਂ ਨੂੰ ਚੁਣੌਤੀ ਦੇਣ ਦੀ ਛੂਟ ਦੇ ਦਿੱਤੀ ਅਤੇ 30 ਜਨਵਰੀ ਨੂੰ ਸੁਣਵਾਈ ਤੈਅ ਕੀਤੀ ਹੈ | ਪਟੀਸ਼ਨਾਂ ਵਿਚ ਦੱਸਿਆ ਕਿ ਇਹ ਮਾਮਲਾ 2015 ਤੋਂ 2018 ਦੇ ਵਿਚਕਾਰ ਦਾ ਹੈ, ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ ਵਿਚੋਂ328 ਪਾਵਨ ਸਰੂਪ ਗਾਇਬ ਹੋ ਗਏ ਸਨ | ਇਸ ਮਾਮਲੇ ਦੀ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਲੋਂ ਇਕ ਕਮੇਟੀ ਬਣਾਈ ਗਈ ਸੀ, ਇਸ ਕਮੇਟੀ ਨੇ ਆਪਣੀ ਜਾਂਚ ਤੋਂ ਬਾਅਦ 23 ਅਗਸਤ, 2020 ਨੂੰ ਸ਼੍ਰੋਮਣੀ ਕਮੇਟੀ ਨੂੰ ਇਕ ਵਿਸਥਾਰਿਤ ਰਿਪੋਰਟ ਸੌਂਪੀ ਸੀ | ਇਸ ਤੋਂ ਬਾਅਦ ਇਸ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਜਾਂਚ ਸ਼ੁਰੂ ਕੀਤੀ ਅਤੇ ਪਟੀਸ਼ਨਰਾਂ ਨੇ ਗਿ੍ਫ਼ਤਾਰੀ ਦੇ ਡਰੋਂ, ਹਾਈ ਕੋਰਟ ਤੱਕ ਪਹੁੰਚ ਕੀਤੀ | ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਐਸ.ਆਈ.ਟੀ. ਨੇ ਜਾਂਚ ਦੌਰਾਨ ਕੁਝ ਨਵੇਂ ਤੱਥ, ਜਾਣਕਾਰੀ ਅਤੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਇਸ ਮਾਮਲੇ 'ਚ ਕੁਝ ਵਾਧੂ ਅਪਰਾਧਿਕ ਧਾਰਾਵਾਂ ਜੋੜੀਆਂ ਹਨ | ਇਸ ਦੌਰਾਨ ਮੁਲਜ਼ਮਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਨ੍ਹਾਂ ਧਾਰਾਵਾਂ ਨੂੰ ਵੀ ਚੁਣੌਤੀ ਦੇਣ ਦਾ ਮੌਕਾ ਦਿੱਤਾ ਜਾਵੇ | ਇਸ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਹਾਈ ਕੋਰਟ ਨੇ ਸੁਣਵਾਈ 30 ਜਨਵਰੀ ਲਈ ਤੈਅ ਕੀਤੀ ਹੈ |

ਪਿਛਲੀ ਖ਼ਬਰ ਆਪੇ੍ਰਸ਼ਨ ਸੰਧੂਰ ਦੌਰਾਨ ਪਾਕਿਸਤਾਨ ਨੂੰ ਝੱਲਣਾ ਪਿਆ ਸੀ ਭਾਰੀ ਨੁਕਸਾਨ ਅਗਲੀ ਖ਼ਬਰ ਯੂ.ਏ.ਈ. ਵਲੋਂ ਪਾਕਿ ਨਾਲ ਇਸਲਾਮਾਬਾਦ ਹਵਾਈ ਅੱਡੇ ਦਾ ਸੰਚਾਲਨ ਸੌਦਾ ਖ਼ਤਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।