16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਲਤੇਜ ਪੰਨੂ ਨੇ ਬੀਬੀ ਭੱਠਲ ਦੇ ਬਿਆਨ 'ਤੇ ਉਠਾਏ ਸਵਾਲ <br/>

ਅਜੀਤ ਡੈਸਕ 29-01-2026

ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਦੀ ਇਕ ਇੰਟਰਵਿਊ ਦਾ ਹਵਾਲਾ ਦਿੰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਇਸ ਖ਼ੁਲਾਸੇ ਨੇ ਰਵਾਇਤੀ ਪਾਰਟੀਆਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆ ਦਿੱਤਾ ਹੈ | ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਉਹ ਬੀਬੀ ਭੱਠਲ ਦੀ ਇਕ ਇੰਟਰਵਿਊ ਸੁਣ ਰਹੇ ਸਨ, ਜਿਸ ਵਿਚ ਭੱਠਲ ਨੇ ਖ਼ੁਦ ਮੰਨਿਆ ਕਿ ਜਦੋਂ ਉਹ ਮੁੱਖ ਮੰਤਰੀ ਸਨ ਅਤੇ ਚੋਣਾਂ ਆਈਆਂ ਤਾਂ ਉਨ੍ਹਾਂ ਨੂੰ ਪਾਰਟੀ ਦੇ ਕੁਝ ਸਲਾਹਕਾਰਾਂ ਅਤੇ ਨੇਤਾਵਾਂ ਨੇ ਸਲਾਹ ਦਿੱਤੀ ਕਿ ਬੱਸਾਂ ਅਤੇ ਜਨਤਕ ਥਾਵਾਂ 'ਤੇ ਬੰਬ ਧਮਾਕੇ ਕਰਵਾ ਦਿੱਤੇ ਜਾਣ ਤਾਂ ਜੋ ਸਰਕਾਰ ਦੁਬਾਰਾ ਬਣ ਸਕੇ | ਪੰਨੂ ਨੇ ਮੰਗ ਕੀਤੀ ਕਿ ਬੀਬੀ ਭੱਠਲ ਨੂੰ ਤੁਰੰਤ ਦੱਸਣਾ ਚਾਹੀਦਾ ਹੈ ਕਿ ਕਾਂਗਰਸ ਦੇ ਉਹ ਕਿਹੜੇ ਨੇਤਾ ਅਤੇ ਸਲਾਹਕਾਰ ਸਨ, ਜਿਨ੍ਹਾਂ ਨੇ ਅਜਿਹੀ ਘਿਨਾਉਣੀ ਸਲਾਹ ਦਿੱਤੀ ਸੀ |

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਲੁਧਿਆਣਾ ਦੇ ਡੀ.ਸੀ. ਨੂੰ ਭਿ੍ਸ਼ਟਾਚਾਰ ਦੇ ਮਾਮਲੇ ਦੀ ਜਾਂਚ ਰਿਪੋਰਟ 23 ਮਾਰਚ ਤੱਕ ਸੌਂਪਣ ਦਾ ਹੁਕਮ... ਅਗਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਵਿਖੇ ਕਬੀਰ ਸਾਹਿਬ ਦੇ 508ਵੇਂ ਨਿਰਵਾਣ ਦਿਵਸ ਸਮਾਗਮ ਦੇ ਦੂਜੇ ਦਿਨ ਦਹੇਜ ਰਹਿਤ ਵਿਆਹ ਤੇ ਖ਼ੂਨਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।