16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੇਡਾ ਵਲੋਂ ਊਰਜਾ ਸੰਭਾਲ ਦੇ ਖੇਤਰ 'ਚ ਖੋਜ ਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ <br/>

ਅਜੀਤ ਡੈਸਕ 29-01-2026

ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਸੂਬੇ ਵਿਚ ਟਿਕਾਊ ਅਤੇ ਕੁਸ਼ਲ ਊਰਜਾ ਅਧਾਰਿਤ ਭਵਿੱਖ ਯਕੀਨੀ ਬਣਾਉਣ ਲਈ ਊਰਜਾ ਸੰਭਾਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੋਜ ਅਤੇ ਵਿਕਾਸ (ਆਰਐਂਡਡੀ) ਪ੍ਰੋਜੈਕਟ ਸ਼ੁਰੂ ਕਰਨ ਲਈ ਉਘੀਆਂ ਅਕਾਦਮਿਕ ਸੰਸਥਾਵਾਂ ਨਾਲ ਦੋ ਸਮਝੌਤੇ ਸਹੀਬੱਧ ਕੀਤੇ ਹਨ | ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤਾਂ, ਉਦਯੋਗਾਂ ਅਤੇ ਜਨਤਕ ਬੁਨਿਆਦੀ ਢਾਂਚੇ ਵਿਚ ਊਰਜਾ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਊਰਜਾ ਸੰਭਾਲ ਦੇ ਖੇਤਰ ਵਿਚ ਖੋਜ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ | ਪੇਡਾ ਨੂੰ ਇਨ੍ਹਾਂ ਸਮਝੌਤਿਆਂ ਲਈ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਮਝੌਤਿਆਂ ਦਾ ਉਦੇਸ਼ ਪੰਜਾਬ ਵਿਚ ਊਰਜਾ ਦੀ ਖਪਤ ਨੂੰ ਘਟਾਉਣ ਅਤੇ ਕੁਸ਼ਲਤਾ ਵਿਚ ਵਾਧਾ ਕਰਨ ਲਈ ਨਵੀਨਤਾ, ਖੋਜ ਅਤੇ ਵਿਹਾਰਕ ਹੱਲਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ, ਵਿੱਦਿਅਕ ਸੰਸਥਾਵਾਂ ਅਤੇ ਵਿਦਿਆਰਥੀਆਂ ਦਰਮਿਆਨ ਮਜ਼ਬੂਤ ਸਹਿਯੋਗ ਪੈਦਾ ਕਰਨਾ ਹੈ |

ਪਿਛਲੀ ਖ਼ਬਰ ਸਤਨਾਮ ਸਿੰਘ ਮਾਣਕ ਦੀ ਲਿਖੀ ਤੇ ਅਨਾਦੀ ਮਿਸ਼ਰਾ ਵਲੋਂ ਗਾਈ ਗਜ਼ਲ 'ਹਨੇਰੇ ਤੋਂ ਬਾਅਦ' ਅੱਜ ਹੋਵੇਜੀ ਰਿਲੀਜ਼ <br/> ਅਗਲੀ ਖ਼ਬਰ ਟੈਕਸਾਸ ਨੇ ਰਾਜ ਦੀਆਂ ਯੂਨੀਵਰਸਿਟੀਆਂ, ਏਜੰਸੀਆਂ ਵਿਚ ਐਚ-1ਬੀ ਵੀਜ਼ਾ 'ਤੇ ਲਗਾਈ ਰੋਕ ਬਹੁਤੇ ਭਾਰਤੀ ਹੋਣਗੇ ਪ੍ਰਭਾਵਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।