ਜਲੰਧਰ, 28 ਜਨਵਰੀ (ਅ.ਬ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 1 ਫਰਵਰੀ ਨੂੰ ਡੇਰਾ ਬੱਲਾਂ, ਜਲੰਧਰ ਵਿਖੇ ਹੋਣ ਵਾਲੀ ਫੇਰੀ ਨਾਲ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਸਾਰਥਕ ਪਹਿਲਕਦਮੀ ਨੂੰ ਫਲ ਮਿਲਿਆ ਹੈ। ਪ੍ਰਧਾਨ ਮੰਤਰੀ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਨਗੇ। ਵਿਜੈ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਫੇਰੀ ਨਾ ਸਿਰਫ਼ ਅਧਿਆਤਮਕ ਤੌਰ 'ਤੇ ਮਹੱਤਵਪੂਰਨ ਹੈ, ਬਲਕਿ ਸਮਾਜਿਕ ਸਦਭਾਵਨਾ ਅਤੇ ਦਲਿਤ ਭਾਈਚਾਰੇ ਲਈ ਸਤਿਕਾਰ ਦਾ ਇਕ ਸ਼ਕਤੀਸ਼ਾਲੀ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮੋਦੀ ਦੀ ਇਹ ਇਤਿਹਾਸਕ ਫੇਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਹੋਰ ਮਾਨਤਾ ਦੇਵੇਗੀ ਅਤੇ ਸਮਾਜ ਵਿਚ ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਇੱਕ ਨਵੀਂ ਤਾਕਤ ਮਿਲੇਗੀ।
ਪ੍ਰਧਾਨ ਮੰਤਰੀ ਦਾ ਜਲੰਧਰ ਆਉਣਾ ਸਵਾਗਤਯੋਗ-ਸਾਂਪਲਾ
ਅਜੀਤ ਡੈਸਕ
29-01-2026