ਚੰਡੀਗੜ੍ਹ, 29 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੀ ਰਾਜਨੀਤੀ ਵਿਚ ਵੱਡਾ ਰੁਤਬਾ ਰੱਖਣ ਵਾਲੇ ਕੈਰੋਂ ਪਰਿਵਾਰ ਦੇ ਸਵਰਗੀ ਸ. ਸੁਰਿੰਦਰ ਸਿੰਘ ਕੈਰੋਂ ਦੀ ਧਰਮ ਪਤਨੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਮਾਤਾ ਜੀ ਸਰਦਾਰਨੀ ਕੁਸੁਮ ਕੌਰ ਕੈਰੋਂ (96) ਦਾ ਜੋ ਅੱਜ ਸਵੇਰੇ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਕਈ ਧਾਰਮਿਕ, ਸਿਆਸੀ ਅਤੇ ਸਨਮਾਨਿਤ ਹਸਤੀਆਂ ਤੋਂ ਇਲਾਵਾ ਹਲਕੇ ਦੇ ਬਹੁਤ ਸਾਰੇ ਮੁਹਤਬਰ ਵਿਅਕਤੀ ਵੀ ਹਾਜ਼ਰ ਸਨ | ਮਾਤਾ ਕੁਸੁਮ ਕੌਰ ਕੈਰੋਂ ਦੇ ਸਸਕਾਰ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਐਨ.ਕੇ. ਸ਼ਰਮਾ, ਜਗਦੀਪ ਸਿੰਘ ਨਕਈ, ਹਰਚਰਨ ਬੈਂਸ, ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਬਰਾੜ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂਆਂ 'ਚੋਂ ਬੀਬੀ ਜਗੀਰ ਕੌਰ, ਗਗਨਜੀਤ ਸਿੰਘ ਬਰਨਾਲਾ, ਅਜੈਪਾਲ ਸਿੰਘ ਮੀਰਾਂਕੋਟ, ਹਰਬੰਸ ਸਿੰਘ ਕੰਦੋਲਾ, ਕਰਨੈਲ ਸਿੰਘ ਪੀਰਮੁਹੰਮਦ, ਤਜਿੰਦਰ ਸਿੰਘ ਪੰਨੂ, ਜਗਜੀਤ ਸਿੰਘ ਕੋਹਲੀ, ਗੁਰਜੀਤ ਸਿੰਘ ਤਲਵੰਡੀ, ਮਨਿੰਦਰ ਸਿੰਘ ਧੁੰਨਾ ਆਦਿ ਆਗੂ ਹਾਜ਼ਰ ਸਨ |
ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਦਾ ਦਿਹਾਂਤ ਸੁਖਬੀਰ, ਮਨਪ੍ਰੀਤ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਸਸਕਾਰ ਮੌਕੇ ਹੋਈਆਂ ਹਾਜ਼ਰ <br/>
ਅਜੀਤ ਡੈਸਕ
30-01-2026