ਪੰਜਾਬ ਭਰ ਦੇ ਪੈਨਸ਼ਨਰਾਂ ਦੀ ਹੁਣ ਰੈਲੀ ਬਜਟ ਸੈਸ਼ਨ ਤੋਂ ਇੱਕ ਹਫ਼ਤਾ ਪਹਿਲਾਂ-ਅਰੋੜਾ
ਸੰਗਰੂਰ, 29 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਟੇਟ ਪੈਨਸ਼ਨਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਵਲੋਂ ਜੋ ਸੂਬਾ ਪੱਧਰੀ ਰੈਲੀ 20 ਫਰਵਰੀ ਨੂੰ ਮੁਹਾਲੀ ਵਿਖੇ ਕੀਤੀ ਜਾਣੀ ਸੀ, ਉਸ ਨੂੰ ਮੁਲਤਵੀ ਕਰਦਿਆਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨਾਲ ਸਾਂਝੀ ਰੈਲੀ ਸੰਗਰੂਰ ਵਿਖੇ ਬਜਟ ਸੈਸ਼ਨ ਤੋ ਪਹਿਲਾਂ ਕੀਤੀ ਜਾਵੇਗੀ, ਜਿਸ ਵਿਚ ਕਨਫੈਡਰੇਸ਼ਨ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਇਹ ਫੈਸਲਾ ਟਿ੍ਬਿਊਨਲ/ਹਾਈ ਪਾਵਰ ਕਮੇਟੀ ਦੇ ਮੈਂਬਰਾਂ, ਜਿਨ੍ਹਾਂ ਵਿਚ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਵਿੱਤ ਸਕੱਤਰ ਸ੍ਰੀ ਮਦਨ ਲਾਲ ਮੰਨਣ, ਅਜੀਤ ਸਿੰਘ ਫਤਿਹ ਚੱਕ, ਗੁਰਦੀਪ ਸਿੰਘ ਵਾਲੀਆ, ਪਿਆਰਾ ਸਿੰਘ ਕਾਰਜਕਾਰੀ ਪ੍ਰਧਾਨ, ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਸ਼ਾਮਿਲ ਹਨ, ਨਾਲ ਸੰਪਰਕ ਕਰਕੇ ਸਰਬਸੰਮਤੀ ਨਾਲ ਕੀਤਾ ਗਿਆ ਹੈ | ਅਰੋੜਾ ਨੇ ਦੱਸਿਆ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਕਨਵੀਨਰ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਨਫੈਡਰੇਸ਼ਨ ਵਲੋਂ ਬਖ਼ਸ਼ੀਸ਼ ਸਿੰਘ, ਕੁਲਵਰਨ ਸਿੰਘ, ਪੈਨਸ਼ਨਰਜ਼ ਮਹਾਸੰਘ ਵਲੋਂ ਬੀ.ਐਸ. ਸੈਣੀ, ਸ਼ੁਸ਼ੀਲ ਕੁਮਾਰ, ਪਵਿੱਤਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਵਲੋਂ ਭਜਨ ਸਿੰਘ ਗਿੱਲ, ਸੁਰਿੰਦਰ ਰਾਮ ਕੁੱਸਾ, ਸੁਖਮਿੰਦਰ ਸਿੰਘ ਮੋਗਾ, ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਵਲੋਂ ਅਵਿਨਾਸ ਸ਼ਰਮਾ, ਦੇਵ ਰਾਜ, ਹਾਕੇਸ਼ ਕੁਮਾਰ ਅਤੇ ਪੀ.ਆਈ.ਸੀ. ਲੁਧਿਆਣਾ ਵਲੋਂ ਦਲੀਪ ਸਿੰਘ ਅਤੇ ਨਿਰਮਲ ਸਿੰਘ ਹਾਜ਼ਰ ਹੋਏ | ਉਨ੍ਹਾਂ ਦੱਸਿਆ ਕਿ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਰੇ ਜ਼ਿਲਿ੍ਹਆਂ ਵਿਚ 13 ਫ਼ਰਵਰੀ ਨੂੰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ, ਮਾਰਚ ਦੇ ਸ਼ੁਰੂ ਵਿਚ ਬਜਟ ਸੈਸ਼ਨ ਤੋਂ ਇੱਕ ਹਫ਼ਤਾ ਪਹਿਲਾਂ ਸੰਗਰੂਰ ਵਿਖੇ ਇੱਕ ਵਿਸ਼ਾਲ ਰੈਲੀ ਅਤੇ ਮਾਰਚ ਕੀਤਾ ਜਾਵੇਗਾ, ਜਿਸ ਵਿਚ ਪੰਜਾਬ ਦੇ ਸਮੂਹ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਪੰਜਾਬ ਸਰਕਾਰ ਦੇ ਹਠੀ ਰਵਈਏ ਖ਼ਿਲਾਫ਼ ਆਪਣਾ ਰੋਸ ਅਤੇ ਰੋਹ ਜ਼ਾਹਿਰ ਕਰਨਗੇ | ਸੰਗਰੂਰ ਵਿਖੇ ਹੋਣ ਵਾਲੀ ਰੈਲੀ ਲਈ ਸਥਾਨ ਅਤੇ ਹੋਰ ਪ੍ਰਬੰਧ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਅਵਿਨਾਸ਼ ਸ਼ਰਮਾ, ਜਗਦੀਸ਼ ਸ਼ਰਮਾ, ਰਾਜ ਕੁਮਾਰ ਅਰੋੜਾ ਅਤੇ ਜੈ ਦੇਵ ਸ਼ਰਮਾ ਧੂਰੀ ਸ਼ਾਮਿਲ ਹਨ |
ਪੈਨਸ਼ਨਰਾਂ ਵਲੋਂ 20 ਫਰਵਰੀ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਮੁਲਤਵੀ
ਅਜੀਤ ਡੈਸਕ
30-01-2026