ਚੰਡੀਗੜ੍ਹ, 29 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬੀ ਦੇ ਉਘੇ ਸ਼ਾਇਰ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਅੱਜ ਦੇਰ ਰਾਤ ਦਿਹਾਂਤ ਹੋ ਗਿਆ | ਕਰੀਬ 84 ਸਾਲ ਦੇ ਪ੍ਰੋ. ਮਿੰਦਰ ਨੇ ਰੋਪੜ ਦੇ ਇਕ ਨਿੱਜੀ ਹਸਪਤਾਲ 'ਚ ਆਖਰੀ ਸਾਹ ਲਏ | ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ 'ਚ ਦਾਖ਼ਲ ਸਨ | ਪੰਜਾਬੀ ਸਾਹਿਤਕ ਜਗਤ 'ਚ ਪ੍ਰੋਫੈਸਰ ਮਿੰਦਰ ਦੇ ਨਾਂਅ ਨਾਲ ਜਾਣੇ ਜਾਂਦੇ ਹਨ ਪ੍ਰੋ. ਮਹਿੰਦਰ ਸਿੰਘ ਬਾਗੀ ਦਾ ਅੰਤਿਮ ਸੰਸਕਾਰ ਰੋਪੜ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਸਰਸਾ ਨੰਗਲ ਵਿਖੇ 30 ਜਨਵਰੀ ਨੂੰ ਦੁਪਹਿਰ 2 ਵਜੇ ਹੋਵੇਗਾ | ਪ੍ਰੋ. ਮਹਿੰਦਰ ਸਿੰਘ ਬਾਗੀ ਆਪਣੇ ਪਿੱਛੇ ਪਤਨੀ ਹਰਬੀਰ ਕੌਰ ਤੇ ਦੋ ਪੁੱਤਰ ਗੁਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਛੱਡ ਗਏ ਹਨ | ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਨੇ ਲੰਬਾ ਸਮਾਂ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ ਅਤੇ 2003 ਵਿਚ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾ ਮੁਕਤ ਹੋਏ |
ਪੰਜਾਬੀ ਦੇ ਉਘੇ ਸ਼ਾਇਰ ਪ੍ਰੋ. ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਦਿਹਾਂਤ, ਸਸਕਾਰ ਅੱਜ <br/>
ਅਜੀਤ ਡੈਸਕ
30-01-2026