28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ ਸਰਕਾਰ ਵੱਡੇ ਪੱਧਰ 'ਤੇ ਮਨਾਏਗੀ ਗੁਰੂ ਰਵਿਦਾਸ ਦਾ 650ਵਾਂ ਜਨਮ ਦਿਹਾੜਾ-ਚੀਮਾ <br/>

ਅਜੀਤ ਡੈਸਕ 30-01-2026

ਚੰਡੀਗੜ੍ਹ, 29 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਏਗੀ | ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ 'ਚ ਹੋਣਗੇ | ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ੍ਹ ਸਾਹਿਬ ਵਿਖੇ ਅਖੰਡ ਪਾਠ ਦੀ ਆਰੰਭਤਾ ਨਾਲ ਹੋਵੇਗਾ ਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 'ਚ ਹੋਵੇਗੀ | ਨਵੰਬਰ 2026 'ਚ ਖੁਰਾਲਗੜ੍ਹ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ 'ਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ | ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿਚ ਇਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ 'ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰੈਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ | ਮੀਟਿੰਗ ਵਿਚ ਸੰਤ ਨਿਰਮਲ ਦਾਸ, ਸੰਤ ਇੰਦਰ ਦਾਸ, ਸੰਤ ਜਗੀਰ ਸਿੰਘ, ਸਤਿਆਵਾਨ , ਕਿ੍ਸ਼ਨ ਕੁਮਾਰ ਤੇ ਰਾਜ ਕਪੂਰ ਡੇਰਾ ਬੱਲਾਂ, ਬੀਬੀ ਸੰਤੋਸ਼ ਕੁਮਾਰੀ, ਸਕਾਲਰ ਡਾ. ਰਾਜ ਕੁਮਾਰ ਹੰਸ, ਡਾ. ਸੋਮਾ ਅਤਰੀ, ਵਿਜੇ ਨੇ ਵੀ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਮਾਗਮ ਮਨਾਏਗੀ | ਅੱਜ ਕਮੇਟੀ ਦੇ ਸਨਮੁੱਖ ਤਜਵੀਜਤ ਸਮਾਗਮਾਂ ਦੀ ਪੇਸ਼ਕਾਰੀ ਮਗਰੋਂ ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ 'ਚ ਪਿੰਡ-ਪਿੰਡ 'ਚ ਫਰਵਰੀ 27 ਤੋਂ ਫਰਵਰੀ 2027 ਤੱਕ ਸਮਾਗਮ ਕਰਵਾਏ ਜਾਣਗੇ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਵਿਚ ਮਹੀਨਾਵਾਰ ਸਮਾਗਮ ਉਲੀਕੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਦੌਰਾਨ 4 ਸ਼ੋਭਾ ਯਾਤਰਾਵਾਂ ਵਾਰਾਨਸੀ-ਖੁਰਾਲਗੜ੍ਹ ਸਾਹਿਬ, ਫ਼ਰੀਦਕੋਟ-ਖੁਰਾਲਗੜ੍ਹ ਸਾਹਿਬ, ਬਠਿੰਡਾ-ਖੁਰਾਲਗੜ੍ਹ ਸਾਹਿਬ ਅਤੇ ਜੰਮੂ-ਖੁਰਾਲਗੜ੍ਹ ਸਾਹਿਬ ਆਦਿ ਸਜਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਤਿਆਰ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇਕ ਸਿੱਕਾ ਵੀ ਜਾਰੀ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ 'ਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦਾ ਮੁੱਦਾ <br/>... ਅਗਲੀ ਖ਼ਬਰ ਪੰਜਾਬ ਕਰ ਵਿਭਾਗ ਵਲੋਂ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ-141 ਵਾਹਨ ਕੀਤੇ ਜ਼ਬਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।