ਚੰਡੀਗੜ੍ਹ, 29 ਜਨਵਰੀ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਦਮਪੁਰ ਹਵਾਈ ਅੱਡੇ ਦੇ ਨਾਮਕਰਨ ਮਾਮਲੇ 'ਤੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਬੰਧੀ ਐਲਾਨ 2024 'ਚ ਹੀ ਕਰ ਚੁੱਕੇ ਹਨ ਅਤੇ ਹੁਣ ਉਸ ਐਲਾਨ ਨੂੰ ਅਮਲੀ ਰੂਪ ਦੇਣ ਲਈ ਖ਼ੁਦ ਪੰਜਾਬ ਆ ਰਹੇ ਹਨ। ਅਜਿਹੇ 'ਚ ਮੁੱਖ ਮੰਤਰੀ ਮਾਨ ਵਲੋਂ ਪੂਰੀ ਹੋ ਚੁੱਕੀ ਮੰਗ ਨੂੰ ਦੁਹਰਾਉਣਾ ਲੋਕਾਂ ਨੂੰ ਭਰਮਾਉਣ ਦੇ ਬਰਾਬਰ ਹੈ, ਜੋ ਮੁੱਖ ਮੰਤਰੀ ਦੇ ਅਹੁਦੇ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਦੇ ਨਾਮਕਰਨ ਦਾ ਫ਼ੈਸਲਾ ਵੀ ਇਸ ਗੱਲ ਦੀ ਸਪੱਸ਼ਟ ਮਿਸਾਲ ਹੈ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਭਾਵਨਾਵਾਂ ਦਾ ਪੂਰਾ ਸਨਮਾਨ ਕਰਦੀ ਹੈ।
ਪੂਰੀ ਹੋ ਚੁੱਕੀ ਮੰਗ 'ਤੇ ਰਾਜਨੀਤੀ ਨਾ ਕੀਤੀ ਜਾਵੇ-ਸੁਨੀਲ ਜਾਖੜ
ਅਜੀਤ ਡੈਸਕ
30-01-2026