ਚੰਡੀਗੜ੍ਹ, 17 ਫ਼ਰਵਰੀ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫ਼ਰੰਸ ਦੀ ਪ੍ਰਧਾਨਗੀ ਕਰਦਿਆਂ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲਿ੍ਹਆਂ ਵਿਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ | ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ 'ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ | ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਛੇਤੀ ਹੀ 243 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ, ਜਦਕਿ 308 ਉਪ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ |
ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਐਲਾਨ
ਅਜੀਤ ਡੈਸਕ
18-02-2026