21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਸ਼ਿਆਂ ਵਿਰੁੱਧ ਜਨਤਕ ਲਾਮਬੰਦੀ ਨੇ ਵਿਰੋਧੀ ਧਿਰਾਂ 'ਚ ਪੈਦਾ ਕੀਤੀ ਬੁਖਲਾਹਟ-ਧਾਲੀਵਾਲ <br/>

ਅਜੀਤ ਡੈਸਕ 18-02-2026

ਅੰਮਿ੍ਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀਆਂ (ਵੀ. ਡੀ. ਸੀ.) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿਚ ਹੋਏ ਵਿਸ਼ਾਲ ਇਕੱਠ ਨੂੰ ਇਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿਚ ਇਕ ਫੈਸਲਾਕੁਨ ਮੀਲ ਦਾ ਪੱਥਰ ਕਰਾਰ ਦਿੱਤਾ | ਇਸ ਮੁਹਿੰਮ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਜੰਗ ਨਾ ਤਾਂ ਇਕੱਲੀ ਪੁਲਿਸ ਜਿੱਤ ਸਕਦੀ ਹੈ, ਨਾ ਇਕੱਲਾ ਪ੍ਰਸ਼ਾਸਨ ਅਤੇ ਨਾ ਹੀ ਇਕੱਲੇ ਲੋਕ | ਇਹ ਤਿੰਨ ਪੱਖੀ ਲੜਾਈ ਹੈ | ਉਨ੍ਹਾਂ ਕਿਹਾ ਕਿ ਜਦੋਂ ਲੋਕ ਜਾਗ ਜਾਂਦੇ ਹਨ ਤਾਂ ਨਸ਼ਾ ਖਤਮ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਦਾ ਇਕੱਠ 'ਆਪ' ਦੀ ਰੈਲੀ ਨਹੀਂ ਸੀ, ਇਹ ਵੀ. ਡੀ. ਸੀ. ਦਾ ਇਕੱਠ ਸੀ, ਜਿਸ ਕਾਰਨ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੇ ਇਸ ਨੂੰ ਸੰਬੋਧਨ ਕੀਤਾ |

ਪਿਛਲੀ ਖ਼ਬਰ ਪੁਲਿਸ ਮੁਖੀ ਤੇ ਮੁੱਖ ਸਕੱਤਰ ਵਲੋਂ 'ਆਪ' ਦੀ ਸਟੇਜ ਤੋਂ ਸੰਬੋਧਨ ਕਰਨਾ ਪੰਜਾਬ 'ਚ ਪ੍ਰਸ਼ਾਸਨਿਕ ਗਿਰਾਵਟ ਦਾ ਸਿਖ਼ਰ-ਮਜੀਠ... ਅਗਲੀ ਖ਼ਬਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।