21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ 20 ਤੋਂ <br/>

ਅਜੀਤ ਡੈਸਕ 18-02-2026

ਅੰਮਿ੍ਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਭਰ 'ਚ ਵੱਸਦੇ ਪੰਜਾਬੀਆਂ ਤੱਕ ਪੰਜਾਬੀ ਭਾਸ਼ਾ ਦੀ ਸਿੱਖਿਆ ਪਹੁੰਚਾਉਣ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਲਦੀ ਹੀ ਪੰਜਾਬੀ ਭਾਸ਼ਾ ਦੀ ਸਿੱਖਿਆ ਦਾ ਆਰਟੀਫ਼ਿਸ਼ਲ ਇੰਟੈਲੀਜੈਂਸ (ਏ.ਆਈ.) ਅਧਾਰਿਤ ਪ੍ਰੋਗਰਾਮ ਲਾਂਚ ਕੀਤਾ ਜਾਵੇਗਾ | ਉਕਤ ਐਲਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਯੂਨੀਵਰਸਿਟੀ ਵਿਖੇ 20 ਤੋਂ 22 ਫਰਵਰੀ ਤੱਕ ਕਰਵਾਈ ਜਾ ਰਹੀ ਤਿੰਨ ਦਿਨਾਂ ਵਿਸ਼ਵ ਪੰਜਾਬੀ ਕਾਨਫ਼ਰੰਸ ਦੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ | ਉਪ ਕੁਲਪਤੀ ਨੇ ਕਿਹਾ ਕਿ ਇਸ ਕਾਨਫਰੰਸ ਤੋਂ ਬਾਅਦ ਵਿਦਿਆਰਥੀਆਂ ਨੂੰ ਭਵਿੱਖ ਮੁਖੀ ਤਕਨਾਲੋਜੀ ਨਾਲ ਜੋੜਨ ਅਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਡਿਜ਼ੀਟਲ ਮੰਚ 'ਤੇ ਮਜ਼ਬੂਤ ਬਣਾਉਣ ਲਈ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਨਾਲ ਸਾਂਝ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ 'ਪੰਜਾਬੀ ਫਸਟ' ਥੀਮ ਅਧੀਨ ਏ.ਆਈ. ਦੀ ਮਦਦ ਨਾਲ ਅਕਾਦਮਿਕ ਖੋਜਾਂ ਦਾ ਪੰਜਾਬੀ ਵਿਚ ਉਤਾਰਾ ਕਰਕੇ ਆਮ ਲੋਕਾਂ ਤੱਕ ਗਿਆਨ ਪਹੁੰਚਾਉਣ ਦੀ ਯੋਜਨਾ ਹੈ | ਇਸ ਦੇ ਨਾਲ ਹੀ ਗੁਰੂ ਸਾਹਿਬਾਨਾਂ ਦੇ ਇਤਿਹਾਸ ਅਤੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਅਧਿਕਾਰਤ ਸਰੋਤਾਂ ਨੂੰ ਇਕੱਠਾ ਕਰਕੇ ਡਿਜ਼ੀਟਲ ਪਲੇਟਫਾਰਮ 'ਤੇ ਲਿਆਂਦਾ ਜਾਵੇਗਾ, ਜਿਸ ਲਈ ਵਿਸ਼ੇਸ਼ ਏ.ਆਈ. ਟੀਮ ਬਣਾਈ ਜਾਵੇਗੀ | ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਭਵਿੱਖਮੁਖੀ ਸੰਭਾਵਨਾਵਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਸੰਦਰਭ ਵਿਚ ਤਲਾਸ਼ਣ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ਇਸ ਕਾਨਫ਼ਰੰਸ ਦਾ ਮੁੱਖ ਵਿਸ਼ਾ 'ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੇਤਰ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ' ਰੱਖਿਆ ਗਿਆ ਹੈ | ਕਾਨਫ਼ਰੰਸ ਦੇ ਕੋਆਰਡੀਨੇਟਰ ਡਾ. ਮਨਜਿੰਦਰ ਸਿੰਘ ਨੇ ਕਾਨਫਰੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਨਫ਼ਰੰਸ ਦਾ ਉਦਘਾਟਨੀ ਸਮਾਰੋਹ 20 ਫ਼ਰਵਰੀ ਨੂੰ ਦੁਪਹਿਰ 2:30 ਵਜੇ ਯੂਨੀਵਰਸਿਟੀ ਦੇ ਕਨਵੈਂਸ਼ਨ ਸੈਂਟਰ, ਗੁਰੂ ਨਾਨਕ ਭਵਨ ਵਿਖੇ ਹੋਵੇਗਾ | ਇਸ ਸਮਾਰੋਹ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਕਰਨਗੇ, ਜਦੋਂਕਿ ਕੁੰਜੀਵਤ ਭਾਸ਼ਣ ਕੇ. ਬੀ. ਐੱਸ. ਸਿੱਧੂ (ਸਾਬਕਾ ਮੁੱਖ ਸਕੱਤਰ, ਪੰਜਾਬ) ਦੇਣਗੇ, ਮੁੱਖ ਮਹਿਮਾਨ ਤਰਲੋਚਨ ਸਿੰਘ (ਸਾਬਕਾ ਸੰਸਦ ਮੈਂਬਰ) ਹੋਣਗੇ | ਇਸ ਦੇ ਨਾਲ ਹੀ ਵਿਕਰਮਜੀਤ ਸਿੰਘ ਸਾਹਨੀ (ਮੈਂਬਰ ਰਾਜ ਸਭਾ) ਅਤੇ ਡਾ. ਦੀਪਕ ਮਨਮੋਹਨ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ | ਇਸ ਮੌਕੇ ਰਜਿਸਟਰਾਰ ਡਾ. ਕੇ. ਐੱਸ. ਚਾਹਲ, ਡਾ. ਹਰਵਿੰਦਰ ਸਿੰਘ ਸੈਣੀ ਡੀਨ, ਡਾ. ਸ਼ਾਲਿਨੀ ਬਹਿਲ, ਡਾ. ਵੰਦਨਾ ਭੱਲਾ, ਡਾ. ਸਤਨਾਮ ਸਿੰਘ ਦਿਉਲ, ਡਾ. ਬਲਵਿੰਦਰ ਸਿੰਘ, ਡਾ. ਰਵਿੰਦਰ ਕੁਮਾਰ, ਡਾ. ਸੁਨੀਲ ਕੁਮਾਰ, ਪ੍ਰਵੀਨ ਪੁਰੀ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰੇ ਅਗਲੀ ਖ਼ਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਕਾਕਰ ਦਾ ਨਾਰਵੇ 'ਚ ਬਲੋਚ ਨਾਗਰਿਕਾਂ ਵਲੋਂ ਸਖ਼ਤ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।