17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਾਲੇ ਵਲੋਂ ਜੀਜੇ ਦੀ ਗੋਲੀ ਮਾਰ ਕੇ ਹੱਤਿਆ ਭੈਣ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਸੀ ਨੌਜਵਾਨ

ਅਜੀਤ ਡੈਸਕ 19-02-2026
ਲਹਿਰਾਗਾਗਾ (ਸੰਗਰੂਰ), 18 ਫਰਵਰੀ (ਅਸ਼ੋਕ ਗਰਗ)-ਪਿੰਡ ਲਹਿਲ ਕਲਾਂ ਵਿਖੇ ਦੋ ਨਕਾਬਪੋਸ਼ ਨੌਜਵਾਨਾਂ ਵਲੋਂ ਇਕ ਘਰ ਵਿਚ ਦਾਖਲ ਹੋ ਕੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਬੱਬੂ (28) ਪੁੱਤਰ ਸੁਖਚੈਨ ਸਿੰਘ ਵਜੋਂ ਹੋਈ ਹੈ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐਸ.ਪੀ. ਰਣਵੀਰ ਸਿੰਘ, ਥਾਣਾ ਇੰਚਾਰਜ ਮਨਪ੍ਰੀਤ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੀ ਟੀਮ ਵਲੋਂ ਵੱਖ-ਵੱਖ ਥਿਊਰੀਆਂ 'ਤੇ ਕੰਮ ਕਰਦਿਆਂ ਮਹਿਜ਼ 5-6 ਘੰਟਿਆਂ ਵਿਚ ਹੀ ਮਾਮਲੇ ਨੂੰ ਟਰੇਸ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਡੀ.ਐਸ.ਪੀ. ਰਣਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੇ ਵੱਖ-ਵੱਖ ਥਿਊਰੀਆਂ 'ਤੇ ਕੰਮ ਕਰਦਿਆਂ ਬੀਤੀ ਰਾਤ ਲਹਿਲ ਕਲਾਂ ਵਿਖੇ ਨੌਜਵਾਨ ਦੀ ਹੱਤਿਆ ਦੇ ਮਾਮਲੇ ਨੂੰ ਸੁਲਝਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਗੁਰਪ੍ਰੀਤ ਸਿੰਘ ਉਰਫ਼ ਬੱਬੂ ਪੁੱਤਰ ਸੁਖਚੈਨ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ | ਮਿ੍ਤਕ ਦਾ ਸਾਲਾ ਹਰਮਨਦੀਪ ਸਿੰਘ ਵਾਸੀ ਤਲਵਾੜਾ (ਹਰਿਆਣਾ) ਆਪਣੀ ਭੈਣ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਸੀ, ਜਿਸ ਦੇ ਚਲਦਿਆਂ ਪੁਲਿਸ ਨੇ ਮਿ੍ਤਕ ਦੇ ਸਾਲੇ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਬਾਕੀ ਦੋ ਹਮਲਵਾਰਾਂ ਨੂੰ ਵੀ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਕਈ ਥਾਵਾਂ 'ਤੇ ਤੇਜ਼ ਹਵਾਵਾਂ ਨਾਲ ਪਿਆ ਹਲਕਾ ਮੀਂਹ ਅਗਲੀ ਖ਼ਬਰ ਨਿਰਪੱਖ ਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।