17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਭਾਈ ਹਵਾਰਾ ਮਾਮਲੇ 'ਚ ਸਰਕਾਰਾਂ 'ਤੇ ਮਨੁੱਖੀ ਅਧਿਕਾਰ ਉਲੰਘਣਾ ਦੇ ਦੋਸ਼ 21 ਨੂੰ ਪਿੰਡ ਹਵਾਰਾ 'ਚ ਵੱਡੇ ਸੰਘਰਸ਼ ਦਾ ਐਲਾਨ

ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)-ਸਿੱਖ ਜਥੇਬੰਦੀਆਂ ਅਤੇ ਸਮਾਜਿਕ ਆਗੂਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਆਵਾਜ਼ ਬੁਲੰਦ ਕੀਤੀ ਗਈ ਹੈ | ਖ਼ਾਸ ਤੌਰ 'ਤੇ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਮਲੇ ਨੂੰ ਕੇਂਦਰ ਵਿਚ ਰੱਖਦੇ ਹੋਏ ਸਰਕਾਰ 'ਤੇ ਸਵਾਲ ਖੜੇ ਕੀਤੇ ਗਏ ਹਨ | ਬੁਲਾਰਿਆਂ ਨੇ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਜੀਵਨ ਦੇ ਆਖਰੀ ਪੜਾਅ ਵਿਚ ਗੰਭੀਰ ਬਿਮਾਰੀ ਨਾਲ ਜੂਝ ਰਹੀ ਹੈ | ਇਸ ਸੰਵੇਦਨਸ਼ੀਲ ਹਾਲਤ ਦੇ ਬਾਵਜੂਦ ਸਰਕਾਰ ਮਾਂ ਅਤੇ ਪੁੱਤਰ ਦੀ ਮੁਲਾਕਾਤ ਲਈ ਇਜਾਜ਼ਤ ਨਹੀਂ ਦੇ ਰਹੀ, ਜੋ ਮਨੁੱਖੀ ਅਧਿਕਾਰਾਂ ਦੀ ਸਪਸ਼ਟ ਉਲੰਘਣਾ ਹੈ | ਆਗੂਆਂ ਨੇ ਕਿਹਾ ਕਿ ਹਰ ਇਨਸਾਨ ਨੂੰ ਪਰਿਵਾਰਕ ਮਿਲਾਪ ਅਤੇ ਮਨੁੱਖੀ ਮਰਯਾਦਾ ਦਾ ਹੱਕ ਹੈ, ਜਿਸ ਦੀ ਰੱਖਿਆ ਕਰਨੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ | ਇਸ ਮਸਲੇ 'ਤੇ 21 ਫਰਵਰੀ ਨੂੰ ਪਿੰਡ ਹਵਾਰਾ ਵਿਚ ਵੱਡੇ ਇਕੱਠ ਦਾ ਐਲਾਨ ਕੀਤਾ ਗਿਆ ਹੈ, ਜਿਥੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ | ਇਸ ਮੌਕੇ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਯਕੀਨੀ ਨਾ ਬਣਾਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਸਾਰੇ ਸਮਾਜ ਦੇ ਹੱਕਾਂ ਦੀ ਹੈ | ਇਸ ਮੌਕੇ ਗੁਰਦੀਪ ਸਿੰਘ ਬਠਿੰਡਾ, ਅਮਰਪ੍ਰੀਤ ਸਿੰਘ ਪੰਜਕੋਹਾ, ਜਸਵੰਤ ਸਿੰਘ ਸਿੱਧੂਪੁਰ, ਅਵਤਾਰ ਸਿੰਘ ਮੁੱਲਾਂਪੁਰ, ਐਡਵੋਕੇਟ ਗੁਰਸ਼ਰਨ ਸਿੰਘ, ਅਮਰੀਕ ਸਿੰਘ ਰੋਮੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਤਿਕਾਰਯੋਗ ਪਦਵੀ 'ਤੇ ਹੁੰਦਿਆਂ ਸੰਗਤਾਂ ਅੰਦਰ ਭਰਮ ਪੈਦਾ ਕਰਨੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ-ਗਿਆਨੀ ਗੁਰਮੁਖ ਸਿੰਘ <... ਅਗਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਕਈ ਥਾਵਾਂ 'ਤੇ ਤੇਜ਼ ਹਵਾਵਾਂ ਨਾਲ ਪਿਆ ਹਲਕਾ ਮੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।