17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ <br/>

ਅਜੀਤ ਡੈਸਕ 19-02-2026
ਅੰਮਿ੍ਤਸਰ, 18 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅਹਿਮ ਇਕੱਤਰਤਾ 19 ਫਰਵਰੀ ਨੂੰ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਮੁੱਖ ਦਫ਼ਤਰ ਵਿਖੇ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਦਾ ਏਜੰਡਾ ਭਾਵੇਂ ਸ਼ੋ੍ਰਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਸੰਸਥਾਵਾਂ ਦੇ ਆਮ ਕੰਮਕਾਜ ਨਾਲ ਸੰਬੰਧਿਤ ਦੱਸਿਆ ਜਾਂਦਾ ਸੀ ਪਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਸ਼ੋ੍ਰਮਣੀ ਕਮੇਟੀ ਦੀ ਕਾਰਗੁਜ਼ਾਰੀ ਅਤੇ ਅਕਾਲੀ ਦਲ (ਬਾਦਲ) ਅਤੇ ਬਾਦਲ ਪਰਿਵਾਰ 'ਤੇ ਲਗਾਏ ਗੰਭੀਰ ਦੋਸ਼ਾਂ ਤੋਂ ਬਾਅਦ ਇਸ ਸੰਵੇਦਨਸ਼ੀਲ ਮਾਮਲੇ 'ਤੇ ਵੀ ਵਿਸ਼ੇਸ਼ ਚਰਚਾ ਕਰਦਿਆਂ ਕੋਈ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ | ਇਸ ਵੇਲੇ ਗਿਆਨੀ ਰਘਬੀਰ ਸਿੰਘ ਛੁੱਟੀ 'ਤੇ ਚੱਲ ਰਹੇ ਹਨ | ਸਮਝਿਆ ਜਾਂਦਾ ਹੈ ਕਿ ਉਨ੍ਹਾਂ ਵਲੋਂ ਕੱਲ੍ਹ ਦੀ ਅੰਤਿੰੰ੍ਰਗ ਕਮੇਟੀ ਦੀ ਇਕੱਤਰਤਾ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਬਾਰੇ ਕੋਈ ਅਹਿਮ ਫ਼ੈਸਲਾ ਲਏ ਜਾਣ ਦੇ ਖਦਸ਼ੇ ਕਾਰਨ ਹੀ ਉਨ੍ਹਾਂ ਵਲੋਂ ਅੱਜ ਸ਼ੋ੍ਰਮਣੀ ਕਮੇਟੀ ਤੇ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ |

ਪਿਛਲੀ ਖ਼ਬਰ ਪਿੰਡ ਜਿਊਾਦ ਵਿਖੇ ਪੁਲਿਸ ਤੇ ਕਿਸਾਨਾਂ ਵਿਚਾਲੇ ਤਿੱਖਾ ਟਕਰਾਅ, ਅੱਥਰੂ ਗੈਸ ਦੇ ਗੋਲੇ ਦਾਗੇ-ਦੋ ਜ਼ਖ਼ਮੀ <br/> ਅਗਲੀ ਖ਼ਬਰ ਸਤਿਕਾਰਯੋਗ ਪਦਵੀ 'ਤੇ ਹੁੰਦਿਆਂ ਸੰਗਤਾਂ ਅੰਦਰ ਭਰਮ ਪੈਦਾ ਕਰਨੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ-ਗਿਆਨੀ ਗੁਰਮੁਖ ਸਿੰਘ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।