17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗਿਆਨੀ ਰਘਬੀਰ ਸਿੰਘ ਦੇ ਖੁਲਾਸਿਆਂ ਨੇ ਸਿੱਖ ਜਗਤ ਸਾਹਮਣੇ ਖੜੇ੍ਹ ਕੀਤੇ ਅਹਿਮ ਸਵਾਲ-ਬੈਂਸ ਕਿਹਾ, ਸ਼ੋ੍ਰਮਣੀ ਕਮੇਟੀ 'ਤੇ ਲੱਗੇ ਗੰਭੀਰ ਦੋਸ਼ਾਂ ਦੀ ਹੋਵੇ ਨਿਰਪੱਖ ਤੇ ਉੱਚ ਪੱਧਰੀ ਜਾਂਚ <br/>

ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਗਏ ਦੋਸ਼ ਬੇਹੱਦ ਸਨਸਨੀਖੇਜ਼ ਹਨ¢ ਬੈਂਸ ਨੇ ਕਿਹਾ ਕਿ ਇਹ ਸਿਰਫ਼ ਦੋਸ਼ ਨਹੀਂ, ਸਗੋਂ ਸਿੱਖਾਂ ਦੀ ਸਰਵਉੱਚ ਸੰਸਥਾ ਦੇ ਪਤਨ ਦਾ ਜਿਉਂਦਾ-ਜਾਗਦਾ ਸਬੂਤ ਹਨ, ਜਿਸ ਨੂੰ ਹੁਣ ਇਕ ਖ਼ਾਸ ਪਰਿਵਾਰ ਦੀ ਨਿੱਜੀ ਜਾਗੀਰ ਬਣਾ ਦਿੱਤਾ ਗਿਆ ਹੈ¢ਹਰਜੋਤ ਬੈਂਸ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵਲੋਂ ਗੁਰੂ ਘਰ ਦੀਆਂ ਜ਼ਮੀਨਾਂ ਵੇਚਣ ਅਤੇ ਬੇਸ਼ਕੀਮਤੀ ਧਾਰਮਿਕ ਗ੍ਰੰਥਾਂ ਦੇ ਗਾਇਬ ਹੋਣ ਵਰਗੇ ਜੋ ਖੁਲਾਸੇ ਕੀਤੇ ਗਏ ਹਨ, ਉਨ੍ਹਾਂ ਨੇ ਪੂਰੀ ਦੁਨੀਆ ਵਿਚ ਬੈਠੀ ਸਿੱਖ ਸੰਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ¢ ਬੈਂਸ ਨੇ ਕਿਹਾ ਕਿ ਜਦੋਂ ਕੋਈ ਆਮ ਵਿਅਕਤੀ ਨਹੀਂ, ਸਗੋਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਰਗੀ ਸਤਿਕਾਰਤ ਸ਼ਖ਼ਸੀਅਤ ਭਿ੍ਸ਼ਟਾਚਾਰ ਅਤੇ ਭਾਈ-ਭਤੀਜਾਵਾਦ 'ਤੇ ਸਵਾਲ ਉਠਾਉਂਦੀ ਹੈ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਪਾਣੀ ਸਿਰ ਤੋਂ ਉਪਰ ਲੰਘ ਚੁੱਕਾ ਹੈ¢ ਬੈਂਸ ਨੇ ਮੰਗ ਕੀਤੀ ਕਿ ਸਾਰੇ ਗੰਭੀਰ ਦੋਸ਼ਾਂ ਦੀ ਇਕ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੰਗਤ ਦੇ ਸਾਹਮਣੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਸਰਬੱਤ ਖ਼ਾਲਸਾ ਬੁਲਾਇਆ ਜਾਵੇ-ਗਿਆਨੀ ਰਘਬੀਰ ਸਿੰਘ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ ਖ਼ਿਲਾਫ਼ ਪਟੀਸ਼ਨ 'ਤੇ ਹਾਈ ਕੋਰਟ 'ਚ ਤਿੱਖੀ ਬਹਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।