17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਡਾ. ਬਲਬੀਰ ਸਿੰਘ ਦੀ ਹਾਜ਼ਰੀ 'ਚ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਿਹਤ ਪ੍ਰਣਾਲੀ ਨਿਗਮ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 19-02-2026

ਰਾਜਾਸਾਂਸੀ, 18 ਫਰਵਰੀ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵਲੋਂ ਪੰਜਾਬ ਸਿਹਤ ਪ੍ਰਣਾਲੀ ਨਿਗਮ ਦੇ ਨਵ-ਨਿਯੁਕਤ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਉਕਤ ਨਿਗਮ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਤਾਜਪੋਸ਼ੀ ਸਮਾਰੋਹ ਦੌਰਾਨ ਡਾ. ਬਲਬੀਰ ਸਿੰਘ ਦੀ ਹਾਜ਼ਰੀ 'ਚ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਗਿਆ | ਇਸ ਸਮਾਰੋਹ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੀ ਪ੍ਰਧਾਨ ਸੋਨੀਆ ਮਾਨ ਤੇ ਡਾ. ਐੱਸ. ਐੱਸ. ਆਹਲੂਵਾਲੀਆ ਨੇ ਗੁਰਸ਼ਰਨ ਸਿੰਘ ਛੀਨਾ ਦੀ ਨਿਯੁਕਤੀ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਵਾਲਾ ਫ਼ੈਸਲਾ ਦੱਸਿਆ ਅਤੇ ਕਿਹਾ ਕਿ ਛੀਨਾ ਜਿਥੇ ਪਾਰਟੀ ਵਿਚ ਮਿਹਨਤ ਕਰ ਰਿਹਾ ਹੈ, ਉਥੇ ਇਸ ਨੌਜਵਾਨ ਵਿਚ ਲੋਕਾਂ ਦੀ ਭਲਾਈ ਲਈ ਸੇਵਾ ਕਰਨ ਦਾ ਜਜ਼ਬਾ ਹੈ | ਗੁਰਸ਼ਰਨ ਸਿੰਘ ਛੀਨਾ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਸਮੁੱਚੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਰਹਿਣ ਦੇਣਗੇ ਅਤੇ ਪਾਰਟੀ ਦੇ ਪੱਧਰ ਨੂੰ ਉੱਚਾ ਚੁੱਣਣ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਡਾ. ਐੱਸ. ਐੱਸ. ਆਹਲੂਵਾਲੀਆ ਚੇਅਰਮੈਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਕੁਲਵਿੰਦਰ ਸਿੰਘ ਔਲਖ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਵਿੱਕੀ ਘਨੌਰ ਉਪ ਚੇਅਰਮੈਨ ਪੰਜਾਬ ਸਿਹਤ ਪ੍ਰਣਾਲੀ ਨਿਗਮ, ਜਸਕਰਨ ਬੰਦੇਸ਼ਾ, ਗੁਰਪ੍ਰਤਾਪ ਸਿੰਘ ਸੰਧੂ, ਤੇਜਬੀਰ ਸਿੰਘ ਮਾਨ, ਗੁਰਸ਼ਰਨ ਸਿੰਘ ਗੋਲਡੀ, ਨਿਸ਼ਾਨ ਸਿੰਘ ਸਰਪੰਚ ਕੋਟਲਾ, ਸਰਤਾਜ ਸਿੰਘ ਖਿਆਲਾ, ਵਰਿਆਮ ਸਿੰਘ ਹੁੰਦਲ, ਸਰਪੰਚ ਅੰਗਰੇਜ਼ ਸਿੰਘ ਛੀਨਾ, ਸਰਪੰਚ ਸੁਖਚੈਨ ਸਿੰਘ ਵੜੈਚ, ਸਰਪੰਚ ਸਰਦੂਲ ਸਿੰਘ ਦੁੱਲਾ, ਦਵਿੰਦਰ ਸਿੰਘ ਬੂਆਨੰਗਲੀ, ਯਾਦਵਿੰਦਰ ਸਿੰਘ ਛੀਨਾ, ਦਿਆਲ ਸਿੰਘ ਕੌਂਸਲਰ, ਸੁਰਿੰਦਰਪਾਲ ਸਿੰਘ ਹੈਪੀ ਕੌਂਸਲਰ, ਸ਼ਿੰਦਾ ਸਿੰਘ ਕੌਂਸਲਰ, ਰਾਮ ਰਾਜਾਸਾਂਸੀ ਕੌਂਸਲਰ, ਸਰਬਜੀਤ ਕੌਰ ਕੌਂਸਲਰ, ਬੀਬੀ ਸਿੰਮੀ ਕੌਂਸਲਰ, ਅਮਰਿੰਦਰ ਸਿੰਘ ਸੰਨੀ, ਬਲਜਿੰਦਰ ਸਿੰਘ ਔਲਖ, ਅਨੂਪ ਸਿੰਘ, ਰਾਣਾ ਜਸਤਰਵਾਲ, ਨਵਦੀਪ ਸਿੰਘ ਛੀਨਾ, ਲਵਦੀਪ ਨਵੀਂ ਛੀਨਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਧਵਾਂ ਵਲੋਂ ਉੱਘੇ ਕਵੀ ਨਵਰਾਹੀ ਘੁਗਿਆਣਵੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਰਾਜਸਥਾਨ ਨੂੰ ਪੰਜਾਬ ਦਾ ਪਾਣੀ ਨਹੀਂ ਜਾਣ ਦਿਆਂਗੇ-ਸੁਖਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।