ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਉਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕਵਿਤਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ਵਿਚ ਜੀਵੰਤ ਰਹੇਗਾ | ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਘੁਗਿਆਣਵੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ | ਉਨ੍ਹਾਂ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ |