17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਧਾਮੀ ਨੂੰ ਹੁਣ ਪ੍ਰਧਾਨ ਬਣੇ ਰਹਿਣ ਦਾ ਕੋਈ ਹੱਕ ਨਹੀਂ-ਢੀਂਡਸਾ

ਅਜੀਤ ਡੈਸਕ 19-02-2026
ਸੰਗਰੂਰ, 18 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖ਼ਜ਼ਾਨਚੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਦੋਸ਼ਾਂ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ | ਢੀਂਡਸਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਬਤੌਰ ਹੈੱਡ ਗ੍ਰੰਥੀ ਵਲੋ ਲਗਾਏ ਦੋਸ਼ਾਂ ਤੋਂ ਬਾਅਦ ਹੁਣ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਹੀ ਇਕੋ ਇਕ ਹੱਲ ਹੈ, ਕਿਉਂਕਿ ਇਸ 'ਤੇ ਕਾਬਜ਼ ਧੜਾ ਨਿੱਤ ਦਿਹਾੜੇ ਸੰਸਥਾ ਦੀਆਂ ਬੇਸ਼ਕੀਮਤੀ ਜ਼ਮੀਨਾਂ ਕੌਡੀਆਂ ਦੇ ਭਾਅ ਵੇਚ ਕੇ ਆਪਣੀਆਂ ਜੇਬਾਂ ਭਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖਾਂ ਨੂੰ 14 ਨਵੰਬਰ, 1920 ਵਾਲੇ ਸਰਬੱਤ ਖ਼ਾਲਸਾ ਵਾਂਗ ਸਮੂਹ ਸੰਗਤ ਦਾ ਨੁਮਾਇੰਦਾ ਇਕੱਠ ਸੱਦ ਕੇ ਗੁਰੂ ਘਰ ਦਾ ਪ੍ਰਬੰਧ ਸੰਭਾਲਣ ਲਈ ਨਵਾਂ ਸਿਸਟਮ ਸਥਾਪਤ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਸਤਲੁਜ ਦਰਿਆ 'ਤੇ ਨਾਜਾਇਜ਼ ਮਾਈਨਿੰਗ ਰੋਕਣ ਗਏ ਲੋਕਾਂ 'ਤੇ ਕੀਤਾ ਹਮਲਾ <br/> ਅਗਲੀ ਖ਼ਬਰ ਸੰਧਵਾਂ ਵਲੋਂ ਉੱਘੇ ਕਵੀ ਨਵਰਾਹੀ ਘੁਗਿਆਣਵੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।