ਐੱਸ. ਏ. ਐੱਸ. ਨਗਰ, 18 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਫੋਰਟਿਸ ਹਸਪਤਾਲ ਮੁਹਾਲੀ ਵਿਖੇ ਜ਼ੇਰੇ ਇਲਾਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਨ ਲਈ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਹਸਪਤਾਲ ਪਹੰੁਚੇ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਪਹਿਲਾਂ ਤੋਂ ਬਿਹਤਰ ਹੈ ਅਤੇ ਉਹ ਬਿਲਕੁੱਲ ਤੰਦਰੁਸਤ ਹਨ | ਇਸੇ ਦੌਰਾਨ ਮੁੱਖ ਮੰਤਰੀ ਨੂੰ ਛੁੱਟੀ ਮਿਲਣ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਡਾਕਟਰਾਂ ਨੂੰ ਨਹੀਂ ਮਿਲੇ, ਇਸ ਲਈ ਉਹ ਹਸਪਤਾਲ ਤੋਂ ਛੁੱਟੀ ਮਿਲਣ ਸੰਬੰਧੀ ਕੁਝ ਨਹੀਂ ਕਹਿ ਸਕਦੇ | ਉਨ੍ਹਾਂ ਕਿਹਾ ਕਿ ਸ਼ਾਇਦ ਉਨ੍ਹਾਂ ਨੂੰ ਕੱਲ੍ਹ ਬੁੱਧਵਾਰ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਜਾਵੇਗੀ |