28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ <br/>

ਅਜੀਤ ਡੈਸਕ 20-02-2026

ਐੱਸ. ਏ. ਐੱਸ. ਨਗਰ, 19 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਬੀਤੀ 15 ਫਰਵਰੀ ਤੋਂ ਸਥਾਨਕ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਨ, ਨੂੰ ਅੱਜ ਸਵੇਰੇ 7.45 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ | ਛੁੱਟੀ ਮਿਲਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਚੰਡੀਗੜ੍ਹ ਵਿਚਲੇ ਨਿਵਾਸ ਵਿਖੇ ਚਲੇ ਗਏ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਨਜ਼ਰ ਆ ਰਹੇ ਸਨ | ਇਸ ਤੋਂ ਕੁਝ ਘੰਟਿਆਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦੇ ਸਮਾਪਤੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 15 ਫਰਵਰੀ ਨੂੰ ਜਨਮ ਅਸ਼ਟਮੀ ਦੇ ਮੌਕੇ ਧੂਰੀ ਨੇੜੇ ਇਕ ਸਮਾਗਮ ਤੋਂ ਬਾਅਦ ਅਚਾਨਕ ਸਿਹਤ ਵਿਗੜਨ ਕਾਰਨ ਬਾਅਦ ਦੁਪਹਿਰ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖ਼ਲ ਹੋਏ ਸਨ, ਜਿਸ ਤੋਂ ਬਾਅਦ ਉਹ 16 ਫਰਵਰੀ ਨੂੰ ਦੁਪਹਿਰ ਸਮੇਂ ਆਮ ਆਦਮੀ ਪਾਰਟੀ ਵਲੋਂ ਮੋਗਾ ਨੇੜੇ ਕੀਤੀ ਗਈ ਸੂਬਾ ਪੱਧਰੀ ਨਸ਼ਾ ਵਿਰੋਧੀ ਰੈਲੀ ਵਿਚ ਸ਼ਾਮਿਲ ਹੋਣ ਲਈ ਹਸਪਤਾਲ 'ਚੋਂ ਛੁੱਟੀ ਲੈ ਕੇ ਚਲੇ ਗਏ ਸਨ ਅਤੇ ਉਸੇ ਦਿਨ ਦੇਰ ਸ਼ਾਮ ਮੁੜ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹੋ ਗਏ ਸਨ |

ਪਿਛਲੀ ਖ਼ਬਰ ਅੰਮਿ੍ਤਸਰੀਆਂ ਨੇ ਖ਼ੁਦ ਖ਼ਤਮ ਕੀਤਾ ਆਪਣਾ ਇਕ ਸਦੀ ਪੁਰਾਣਾ 'ਬ੍ਰਾਂਡ' <br/> ਅਗਲੀ ਖ਼ਬਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ-ਡੀ.ਜੀ.ਪੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।