27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਸਿਵਲ ਸਕੱਤਰੇਤ ਤੇ ਚੰਡੀਗੜ੍ਹ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ <br/>

ਅਜੀਤ ਡੈਸਕ 20-02-2026

ਚੰਡੀਗੜ੍ਹ, 19 ਫ਼ਰਵਰੀ (ਕਪਿਲ ਵਧਵਾ)-ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਤੇ ਚੰਡੀਗੜ੍ਹ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀ ਮਿਲੀ ਧਮਕੀ ਕਾਰਨ ਵੀਰਵਾਰ ਸਵੇਰ ਨੂੰ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ | ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿਚ ਆ ਗਈਆਂ ਅਤੇ ਪੂਰੇ ਇਲਾਕੇ ਨੂੰ ਖ਼ਾਲੀ ਕਰਵਾ ਲਿਆ ਗਿਆ | ਇਸ ਦੌਰਾਨ ਅਗਾਊਾ ਸੁਰੱਖਿਆ ਵਜੋਂ ਹਰਿਆਣਾ ਸਕੱਤਰੇਤ ਨੂੰ ਵੀ ਅਲਰਟ 'ਤੇ ਰੱਖਿਆ ਗਿਆ | ਜਾਣਕਾਰੀ ਮੁਤਾਬਕ ਏ. ਸੀ. ਐਸ ਪਲਾਨਿੰਗ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸਵੇਰੇ ਕਰੀਬ 9:46 ਵਜੇ ਇਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਵਿਚ ਮੁੱਖ ਮੰਤਰੀ ਦਫ਼ਤਰ ਵਿਚ ਧਮਾਕਾ ਕਰਨ ਦੀ ਗੱਲ ਕਹੀ ਗਈ | ਕਥਿਤ ਤੌਰ 'ਤੇ ਮਿਲੀ ਈ-ਮੇਲ ਦੇ ਵਾਇਰਲ ਹੋਏ ਸਕ੍ਰੀਨਸ਼ਾਟ ਅਨੁਸਾਰ ਈਮੇਲ ਵਿਚ ਦਾਅਵਾ ਕੀਤਾ ਗਿਆ ਕਿ ਦੁਪਹਿਰ 2:11 ਵਜੇ ਭਗਵੰਤ ਮਾਨ ਦੇ ਦਫ਼ਤਰ ਅਤੇ ਸਕੱਤਰੇਤ ਵਿਚ ਧਮਾਕਾ ਕੀਤਾ ਜਾਵੇਗਾ, ਜਦਕਿ 3:11 ਵਜੇ ਚੰਡੀਗੜ੍ਹ ਅਦਾਲਤ ਵਿਚ ਧਮਾਕੇ ਦੀ ਧਮਕੀ ਦਿੱਤੀ ਗਈ | ਹਾਲਾਂਕਿ, ਇਸ ਈਮੇਲ ਦੀ ਪੁਸ਼ਟੀ ਪੁਲਿਸ ਜਾਂ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਵਲੋਂ ਅਧਿਕਾਰਕ ਤੌਰ 'ਤੇ ਨਹੀਂ ਕੀਤੀ ਗਈ | ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਸਿਵਲ ਸਕੱਤਰੇਤ ਅਤੇ ਆਸ-ਪਾਸ ਦੇ ਇਲਾਕੇ ਦੀ ਘੇਰਾਬੰਦੀ ਕਰਕੇ ਅੰਦਰ ਮੌਜੂਦ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ | ਪੁਲਿਸ ਬਲ ਦੇ ਨਾਲ-ਨਾਲ ਸੀ.ਆਰ.ਪੀ.ਐਫ., ਬੰਬ ਨਿਰੋਧਕ ਦਸਤਾ ਅਤੇ 'ਡੌਗ ਸਕੁਐਡ' ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਬਾਰੀਕੀ ਨਾਲ ਤਲਾਸ਼ੀ ਲਈ | ਲੰਬੀ ਜਾਂਚ ਤੋਂ ਬਾਅਦ ਵੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ | ਫ਼ਿਲਹਾਲ ਪੁਲਿਸ ਵਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਸਰੋਤ ਬਾਰੇ ਜਾਂਚ ਜਾਰੀ ਹੈ | ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਅਧਿਕਾਰਿਕ ਜਾਣਕਾਰੀ 'ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਬਰਨਾਲਾ ਵਿਖੇ ਵਿਸ਼ਾਲ ਰੋਸ ਰੈਲ 10 ਮਾਰਚ ਨੂੰ <br/> ਅਗਲੀ ਖ਼ਬਰ ਅੰਮਿ੍ਤਸਰੀਆਂ ਨੇ ਖ਼ੁਦ ਖ਼ਤਮ ਕੀਤਾ ਆਪਣਾ ਇਕ ਸਦੀ ਪੁਰਾਣਾ 'ਬ੍ਰਾਂਡ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।