27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੜ੍ਹਾਂ ਨਾਲ ਨੁਕਸਾਨੇ ਗਏ ਕਰਤਾਰਪੁਰ ਲਾਂਘੇ ਦੀ ਜਲਦੀ ਕਾਰਵਾਈ ਜਾਵੇਗੀ ਮੁਰੰਮਤ-ਅਰੋੜਾ <br/>

ਅਜੀਤ ਡੈਸਕ 20-02-2026

ਅੰਮਿ੍ਤਸਰ, 19 ਫਰਵਰੀ (ਸੁਰਿੰਦਰ ਕੋਛੜ)-ਕਰਤਾਰਪੁਰ ਸਾਹਿਬ ਗੁਰਦੁਆਰਾ ਪ੍ਰਬੰਧਕ ਕੌਂਸਲ ਦੀ 8ਵੀਂ ਮੀਟਿੰਗ ਧਾਰਮਿਕ ਮਾਮਲਿਆਂ ਦੇ ਸਕੱਤਰ ਡਾ. ਸਾਜਿਦ ਮਹਿਮੂਦ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਇਸ ਬੈਠਕ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਹਾਲ ਹੀ 'ਚ ਆਏ ਹੜ੍ਹਾਂ ਕਾਰਨ ਕਰਤਾਰਪੁਰ ਲਾਂਘੇ 'ਤੇ ਬਣੇ ਪੁਲ ਨੂੰ ਪਹੁੰਚੇ ਨੁਕਸਾਨ ਅਤੇ ਉਥੇ ਚਲ ਰਹੇ ਮੁਰੰਮਤ ਅਤੇ ਬਹਾਲੀ ਦੇ ਕੰਮ ਦੀ ਸਮੀਖਿਆ ਕਰਨ ਉਪਰੰਤ ਹੜ੍ਹ ਪ੍ਰਭਾਵਿਤ ਕਰਤਾਰਪੁਰ ਲਾਂਘਾ ਪ੍ਰੋਜੈਕਟ ਦੇ ਕੁਝ ਹਿੱਸਿਆਂ ਨੂੰ ਤੁਰੰਤ ਬਹਾਲ ਕਰਨ ਦਾ ਆਦੇਸ਼ ਦਿੱਤਾ | ਅਰੋੜਾ ਨੇ ਇਹ ਵੀ ਕਿਹਾ ਕਿ ਪਾਕਿ ਸਰਕਾਰ ਅਤੇ ਲਹਿੰਦੇ ਪੰਜਾਬ ਦੀ ਸਰਕਾਰ ਸਿੱਖ ਸ਼ਰਧਾਲੂਆਂ ਦੀ ਸਭ ਤੋਂ ਵਧੀਆ ਸੰਭਵ ਤਰੀਕੇ ਨਾਲ ਮੇਜ਼ਬਾਨੀ ਕਰਨ ਲਈ ਯਤਨਸ਼ੀਲ ਹੈ ਅਤੇ ਜਲਦੀ ਹੜ੍ਹਾਂ ਨਾਲ ਪਹੁੰਚੇ ਨੁਕਸਾਨ ਦੀ ਮੁਰੰਮਤ ਕਰਵਾ ਲਈ ਜਾਵੇਗੀ | ਸਕੱਤਰ ਡਾ. ਚੌਹਾਨ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਪ੍ਰੋਜੈਕਟ ਮਨੁੱਖਤਾ ਅਤੇ ਅੰਤਰ-ਧਰਮ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਸਭ ਤੋਂ ਵਧੀਆ ਸਹੂਲਤਾਂ ਦੀ ਵਿਵਸਥਾ ਯਕੀਨੀ ਬਣਾਈ ਜਾ ਰਹੀ ਹੈ | ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ, ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀ. ਐੱਮ. ਯੂ.) ਦੇ ਸੀ. ਈ. ਓ. ਅਬੂ ਬਕਰ ਆਫ਼ਤਾਬ ਕੁਰੈਸ਼ੀ ਸਮੇਤ ਪਾਕਿ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ, ਵਿੱਤ ਮੰਤਰਾਲੇ, ਯੋਜਨਾ ਕਮਿਸ਼ਨ, ਰੱਖਿਆ ਮੰਤਰਾਲੇ, ਸੂਚਨਾ ਅਤੇ ਪ੍ਰਸਾਰਨ ਮੰਤਰਾਲੇ, ਫ਼ਰੰਟੀਅਰ ਵਰਕਸ ਆਰਗੇਨਾਈਜ਼ੇਸ਼ਨ, ਗ੍ਰਹਿ ਵਿਭਾਗ ਪੰਜਾਬ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ |

ਪਿਛਲੀ ਖ਼ਬਰ ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ-ਚੀਮਾ <br/> ਅਗਲੀ ਖ਼ਬਰ ਫਰੀਦਾਬਾਦ ਦੇ ਮੇਅਰ ਪ੍ਰਵੀਨ ਬੱਤਰਾ ਜੋਸ਼ੀ ਵਲੋਂ ਚੰਡੀਗੜ੍ਹ 'ਚ ਵੈਦਬਾਨ ਦੇ ਐਮ.ਡੀ. ਸੁਭਾਸ਼ ਗੋਇਲ ਨਾਲ ਮੁਲਾਕਾਤ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।