ਹਰਦਿਆਲ ਕੰਬੋਜ ਰੈਲੀ ਲਈ ਇੰਚਾਰਜ ਨਿਯੁਕਤ
ਰਾਜਪੁਰਾ, 19 ਫਰਵਰੀ (ਜੀ.ਪੀ. ਸਿੰਘ)-ਕਾਂਗਰਸੀ ਆਗੂ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਨੇ ਆਉਣ ਵਾਲੀ ਰੈਲੀ ਲਈ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਨੂੰ ਬਰਨਾਲਾ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਵਲੋਂ ਜਾਰੀ ਇਕ ਸੂਚਨਾ ਅਨੁਸਾਰ ਕੰਬੋਜ ਨੂੰ ਤੁਰੰਤ ਬਰਨਾਲਾ ਜਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਬੁਲਾਉਣ ਲਈ ਕਿਹਾ ਗਿਆ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ਹਰਦਿਆਲ ਸਿੰਘ ਕੰਬੋਜ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਨਿਰਦੇਸ਼ਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹੁਕਮਾਂ 'ਤੇ ਲਗਾਇਆ ਗਿਆ ਹੈ | ਆਪਣੀ ਨਿਯੁਕਤੀ 'ਤੇ ਕੰਬੋਜ ਨੇ ਕਿਹਾ ਕਿ ਬਰਨਾਲਾ ਵਿਚ 28 ਫਰਵਰੀ ਦੀ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਬਿਗਲ ਵਜਾਏਗੀ | ਦੱਸਣਯੋਗ ਹੈ ਕਿ ਹਰਦਿਆਲ ਸਿੰਘ ਕੰਬੋਜ ਨੇ ਪਹਿਲਾਂ ਜ਼ਿਲ੍ਹਾ ਬਰਨਾਲਾ 'ਚ ਹੋਣ ਵਾਲੀਆਂ ਚੋਣਾਂ 'ਚ ਡਟ ਕੇ ਕੰਮ ਕੀਤਾ ਸੀ ਤੇ ਹਲਕਾ ਧਨੌਲਾ ਤੋਂ ਕਾਂਗਰਸ ਦੇ ਉਮੀਦਵਾਰ ਨੂੰ ਵੱਡੀ ਜਿੱਤ ਦਿਵਾਈ ਸੀ |
ਪੰਜਾਬ ਆਉਣਗੇ ਰਾਹੁਲ ਗਾਂਧੀ-28 ਨੂੰ ਬਰਨਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ <br/>
ਅਜੀਤ ਡੈਸਕ
20-02-2026