ਚੰਡੀਗੜ੍ਹ, 19 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 17 ਫਰਵਰੀ, 2026 ਤੋਂ ਸ਼ੁਰੂ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਸ਼ਾਮਿਲ ਹੋਣ ਵਾਲੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿਚ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ ਤਾਂ ਜੋ ਹਰ ਵਿਦਿਆਰਥੀ ਪ੍ਰੀਖਿਆ ਵਿਚ ਮਾਣ ਅਤੇ ਵਿਸ਼ਵਾਸ ਨਾਲ ਹਿੱਸਾ ਲੈ ਸਕੇ | ਉਨ੍ਹਾਂ ਦੱਸਿਆ ਕਿ ਕੁੱਲ 3,255 ਵਿਸ਼ੇਸ਼ ਕੇਂਦਰਾਂ ਵਿਚੋਂ 2,804 ਕੇਂਦਰ ਇਕ-ਇਕ ਵਿਦਿਆਰਥੀ ਲਈ ਸਥਾਪਿਤ ਕੀਤੇ ਗਏ ਹਨ, ਜੋ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਇਕ ਵਿਅਕਤੀਗਤ, ਤਣਾਅ-ਮੁਕਤ ਅਤੇ ਅਨੁਕੂਲ ਪ੍ਰੀਖਿਆ ਮਾਹੌਲ ਨੂੰ ਯਕੀਨੀ ਬਣਾਉਂਦੇ ਹਨ | ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ 11 ਵਰਗਾਂ ਦੀਆਂ ਅਪੰਗਤਾਵਾਂ ਨੂੰ ਕਵਰ ਕਰਨ ਵਾਲੇ ਇਨ੍ਹਾਂ ਵਿਸ਼ੇਸ਼ ਕੇਂਦਰਾਂ ਦਾ ਨੈੱਟਵਰਕ ਪੰਜਾਬ ਸਰਕਾਰ ਦੀ ਸਮਾਵੇਸ਼ੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ |
ਬੋਰਡ ਪ੍ਰੀਖਿਆ ਦੇਣ ਵਾਲੇ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਸਥਾਪਤ
ਅਜੀਤ ਡੈਸਕ
20-02-2026