29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

'ਪ੍ਰੀ-ਜੀ.ਐਸ.ਟੀ.' ਬਕਾਇਆਂ ਦੀ ਵਸੂਲੀ ਲਈ 91.10 ਕਰੋੜ ਰੁਪਏ ਦੀਆਂ 136 ਜਾਇਦਾਦਾਂ ਅਟੈਚ-ਚੀਮਾ <br/>

ਅਜੀਤ ਡੈਸਕ 20-02-2026

ਚੰਡੀਗੜ੍ਹ, 19 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਕਰ ਵਿਭਾਗ ਨੇ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਕਰ ਬਕਾਇਆਂ ਦੀ ਵਸੂਲੀ ਲਈ ਇਕ ਵੱਡੀ ਮੁਹਿੰਮ ਤਹਿਤ 91.10 ਕਰੋੜ ਰੁਪਏ ਦੀਆਂ 136 ਜਾਇਦਾਦਾਂ ਅਟੈਚ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਜਿਥੇ ਸਰਕਾਰ ਨੇ ਵਪਾਰੀਆਂ ਨੂੰ ਪੁਰਾਣੇ ਬਕਾਏ ਚੁਕਾਉਣ ਵਿਚ ਮਦਦ ਕਰਨ ਲਈ ਇਕ ਬਹੁਤ ਹੀ ਲਾਹੇਵੰਦ ਯਕਮੁਸ਼ਤ ਨਿਪਟਾਰਾ ਸਕੀਮ ਦੇ ਸਮੇਂ ਵਿਚ ਵਾਧਾ ਕੀਤਾ ਹੈ, ਉਥੇ ਹੀ ਲਗਾਤਾਰ ਡਿਫਾਲਟਰ ਰਹਿਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਾਣ ਬੁੱਝ ਕੇ ਕੀਤੀ ਗਈ ਕਰ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਚੀਮਾ ਨੇ ਦੱਸਿਆ ਪ੍ਰਾਇਮਰੀ ਜ਼ਿਲਿ੍ਹਆਂ ਵਿਚ ਸਥਿਤ 50.58 ਕਰੋੜ ਰੁਪਏ ਦੀਆਂ 78 ਜਾਇਦਾਦਾਂ ਅਤੇ ਹੋਰਨਾਂ ਜ਼ਿਲਿ੍ਹਆਂ, ਰਾਜਾਂ ਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਸਥਿਤ 40.52 ਕਰੋੜ ਰੁਪਏ ਦੀਆਂ ਹੋਰ 58 ਜਾਇਦਾਦਾਂ ਸ਼ਾਮਿਲ ਹਨ | ਇਸ ਤੋਂ ਇਲਾਵਾ ਕੁਝ ਜਾਇਦਾਦਾਂ ਦੀ ਪਹਿਲਾਂ ਹੀ ਨਿਲਾਮੀ ਕੀਤੀ ਜਾ ਚੁੱਕੀ ਹੈ, ਜਿਸ ਦੇ ਨਤੀਜੇ ਵਜੋਂ 15.27 ਕਰੋੜ ਰੁਪਏ ਦੀ ਵਸੂਲੀ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁੱਖ ਦਫ਼ਤਰ ਨੇ 33.77 ਕਰੋੜ ਰੁਪਏ ਦੀਆਂ 35 ਜਾਇਦਾਦਾਂ ਵੇਚਣ ਦੀ ਪ੍ਰਵਾਨਗੀ ਪਹਿਲਾਂ ਹੀ ਦੇ ਦਿੱਤੀ ਹੈ | ਇਨ੍ਹਾਂ ਮਨਜ਼ੂਰਸ਼ੁਦਾ ਕੇਸਾਂ ਵਿਚੋਂ 13.68 ਕਰੋੜ ਰੁਪਏ ਦੀਆਂ 21 ਜਾਇਦਾਦਾਂ ਦੀ ਨਿਲਾਮੀ ਦੀਆਂ ਅੰਤਿਮ ਤਰੀਕਾਂ ਤੈਅ ਕਰ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਅਧਿਕਾਰੀਆਂ ਵਲੋਂ ਵੀ ਆਪਣੇ ਤੌਰ 'ਤੇ 16.42 ਕਰੋੜ ਰੁਪਏ ਦੀਆਂ ਹੋਰ 15 ਜਾਇਦਾਦਾਂ ਦੀ ਨਿਲਾਮੀ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਦੀ ਵਿਕਰੀ ਲਈ ਰਸਮੀ ਮਨਜ਼ੂਰੀ ਫ਼ਿਲਹਾਲ ਪ੍ਰਕਿਰਿਆ ਅਧੀਨ ਹੈ | ਵਿੱਤ ਮੰਤਰੀ ਨੇ ਕਿਹਾ ਕਿ ਵਿਆਪਕ ਅੰਤਰ-ਅਧਿਕਾਰ ਖੇਤਰ ਵਸੂਲੀ ਨੂੰ ਯਕੀਨੀ ਬਣਾਉਣ ਲਈ ਰਿਕਵਰੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ ਅਤੇ 10.61 ਕਰੋੜ ਰੁਪਏ ਦੀਆਂ 24 ਜਾਇਦਾਦਾਂ ਲਈ ਸੰਬੰਧਿਤ ਡਿਪਟੀ ਕਮਿਸ਼ਨਰਾਂ ਦੇ ਪੱਧਰ 'ਤੇ ਲੰਬਿਤ ਹਨ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਬੰਧਿਤ ਕਰਦਾਤਾ ਜਿਸ ਵੱਲ ਜੀ.ਐਸ.ਟੀ. ਤੋਂ ਪਹਿਲਾਂ ਦਾ ਬਕਾਇਆ ਖੜ੍ਹਾ ਹੈ, ਚੱਲ ਰਹੀ ਓ.ਟੀ.ਐਸ. ਦਾ ਲਾਭ ਲੈਣ ਵਿਚ ਅਸਫ਼ਲ ਰਹਿੰਦਾ ਹੈ ਤਾਂ ਜਿਨ੍ਹਾਂ ਜਾਇਦਾਦਾਂ ਦੀਆਂ ਤਰੀਕਾਂ ਪਹਿਲਾਂ ਹੀ ਤੈਅ ਹੋ ਚੁੱਕੀਆਂ ਹਨ, ਉਨ੍ਹਾਂ ਦੀ ਅੰਤਿਮ ਨਿਲਾਮੀ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਹੀ ਹੋਵੇਗੀ |

ਪਿਛਲੀ ਖ਼ਬਰ ਪੰਜਾਬ 'ਚ ਐਸ.ਆਈ.ਆਰ. ਦੇ ਪ੍ਰਚਾਰ ਦੀ ਘਾਟ <br/> ਅਗਲੀ ਖ਼ਬਰ ਸ਼ਾਂਤੀ ਬੋਰਡ ਗਾਜ਼ਾ ਦੇ ਮੁੜਨਿਰਮਾਣ ਤੇ ਫ਼ੌਜ ਭੇਜਣ ਲਈ ਸਹਿਮਤ-ਟਰੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।