22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਸਬਾ ਖਿਜ਼ਰਾਬਾਦ ਵਿਖੇ ਹੋਲੇ-ਮਹੱਲੇ ਦੀ ਆਰੰਭਤਾ 24 ਫਰਵਰੀ ਤੋਂ <br/>

ਅਜੀਤ ਡੈਸਕ 22-02-2026
ਪਹਿਲੇ ਦਿਨ ਨਗਰ ਕੀਰਤਨ ਤੋਂ ਬਾਅਦ ਖੱੁਲ੍ਹੇ ਦੀਵਾਨਾਂ 'ਚ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਜੋੜਨਗੇ ਗੁਰੂ-ਚਰਨਾਂ ਨਾਲ
ਮਾਜਰੀ (ਮੁਹਾਲੀ), 21 ਫਰਵਰੀ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਸਾਲਾਨਾ ਹੋਲਾ-ਮਹੱਲਾ 24, 25 ਅਤੇ 26 ਫਰਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ਅਤੇ ਗੁਰਦੁਆਰਾ ਦਮਦਮਾ ਸਾਹਿਬ ਪਾਤਿਸ਼ਾਹੀ 10ਵੀਂ ਖਿਜ਼ਰਾਬਾਦ ਵਿਖੇ 24 ਤੋਂ 26 ਫਰਵਰੀ ਤੱਕ ਹੋਲੇ ਮਹੱਲੇ ਨਾਲ ਸੰਬੰਧਿਤ ਧਾਰਮਿਕ ਸਮਾਗਮ ਕਰਵਾਏ ਜਾਣਗੇ | ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਸਾਲਾਨਾ ਹੋਲੇ ਮਹੱਲੇ ਦੀ ਸ਼ੁਰੂਆਤ 24 ਫਰਵਰੀ ਨੂੰ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਵਿਖੇ ਅਖੰਡ ਪਾਠ ਦੀ ਆਰੰਭਤਾ ਨਾਲ ਹੋਵੇਗੀ | ਉਪਰੰਤ ਦੁਪਹਿਰ ਕਰੀਬ 12 ਵਜੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਪਿੰਡ ਦੀਆਂ ਬਰੂਹਾਂ 'ਚੋਂ ਦੀ ਹੁੰਦਾ ਹੋਇਆ ਸ਼ਾਮ ਦੇ 6 ਵਜੇ ਦੇ ਕਰੀਬ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਅਰਦਾਸ ਉਪਰੰਤ ਸੰਪੂਰਨ ਹੋਵੇਗੀ | ਉਨ੍ਹਾਂ ਦੱਸਿਆ ਕਿ ਰਾਤਰੀ ਦੇ ਦੀਵਾਨਾਂ ਵਿਚ 25 ਫਰਵਰੀ ਨੂੰ ਪੰਥ ਦੇ ਮਹਾਨ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲੇ ਰਾਤ ਦੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕਰਨਗੇ | ਇਸ ਤੋਂ ਇਲਾਵਾ ਤਿੰਨ ਦਿਨ ਸਜਾਏ ਜਾਣ ਵਾਲੇ ਖੱੁਲ੍ਹੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਕਥਾ-ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ, ਜਦੋਂਕਿ 25 ਫਰਵਰੀ ਨੂੰ ਦੁਪਹਿਰ 1 ਵਜੇ ਤੋਂ ਲੈ ਕੇ 2 ਵਜੇ ਤੱਕ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਉਚੇਚੇ ਤੌਰ 'ਤੇ ਹਾਜ਼ਰੀ ਭਰਨਗੇ | ਸਮਾਗਮ ਦੇ ਅੰਤਿਮ ਦਿਨ 26 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਜਾਣ ਵਾਲੇ ਖੁੱਲੇ੍ਹ ਦੀਵਾਨ ਰਾਤ ਦੇ 11 ਵਜੇ ਤੱਕ ਜਾਰੀ ਰਹਿਣਗੇ |

ਪਿਛਲੀ ਖ਼ਬਰ ਗਾਇਕ ਗੀਤਾ ਜੈਲਦਾਰ 'ਤੇ ਕੱਪੜਾ ਵਪਾਰੀ ਨੇ ਕੁੱਟਮਾਰ ਦੇ ਲਗਾਏ ਦੋਸ਼ <br/> ਅਗਲੀ ਖ਼ਬਰ ਗੁਆਂਢੀ ਵਲੋਂ ਜਬਰ ਜਨਾਹ ਦੀ ਕੋਸ਼ਿਸ਼ ਉਪਰੰਤ ਮਹਿਲਾ ਦੀ ਚਾਕੂ ਮਾਰ ਕੇ ਹੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।