14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੰਜਾਬ 'ਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੇ ਹੱਕ 'ਚ ਭਾਜਪਾ ਆਗੂਆਂ ਅਤੇ 'ਆਪ' ਦੇ ਮੰਤਰੀਆਂ ਦੇ ਘਰਾਂ ਮੂਹਰੇ ਰੋਸ ਧਰਨੇ <br/>

ਅਜੀਤ ਡੈਸਕ 23-02-2026

ਚੰਡੀਗੜ੍ਹ, 22 ਫ਼ਰਵਰੀ (ਅਜਾਇਬ ਸਿੰਘ ਔਜਲਾ)–ਸੰਯੁਕਤ ਕਿਸਾਨ ਮੋਰਚਾ, ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੰਯੁਕਤ ਮਜ਼ਦੂਰ ਮੋਰਚਾ, ਟਰੇਡ ਯੂਨੀਅਨਾਂ ਅਤੇ ਠੇਕਾ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਅੱਜ ਸੂਬੇ ਭਰ ਵਿਚ ਭਾਜਪਾ ਦੇ ਵੱਡੇ ਆਗੂਆਂ ਅਤੇ 'ਆਪ' ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਚਾਰ ਘੰਟੇ ਲਈ ਧਰਨੇ ਮਾਰ ਕੇ ਅਮਰੀਕਾ ਅਤੇ ਪੱਛਮੀ ਮੁਲਕਾਂ ਨਾਲ ਮੁਕਤ ਵਪਾਰ ਸਮਝੌਤਿਆਂ ਅਤੇ ਬੀਜ ਬਿਲ ਰਾਹੀ ਦੇਸ਼ ਦੇ ਖੇਤੀ ਖੇਤਰ 'ਤੇ ਹੋ ਰਹੇ ਦੇਸੀ-ਵਿਦੇਸ਼ੀ ਕਾਰਪੋਰੇਟ ਹਮਲਿਆਂ ਵਿਰੁੱਧ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੇ ਅਧਿਕਾਰਾਂ ਨੂੰ ਖਤਮ ਕਰਨ ਵਾਲੇ ਬਿਜਲੀ ਬਿਲ, 'ਜੀ ਰਾਮ ਜੀ' ਯੋਜਨਾ ਅਤੇ ਚਾਰ ਲੇਬਰ ਕੋਡ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ | ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਜਥੇਬੰਦੀਆਂ ਵਲੋਂ 10 ਮਾਰਚ ਨੂੰ ਬਰਨਾਲਾ ਰੈਲੀ ਨੂੰ ਸਫਲ ਬਣਾਉਣ ਲਈ ਵੀ ਸਹਿਯੋਗ ਦੇਣ ਦੀ ਗੱਲ ਕੀਤੀ ਗਈ | ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਢਾਈ ਦਰਜਨ ਦੇ ਕਰੀਬ ਥਾਵਾਂ 'ਤੇ ਅੱਜ ਵਿਸ਼ਾਲ ਇਕੱਠ ਕੀਤੇ ਗਏ, ਜਿਨ੍ਹਾਂ ਵਿਚ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਮੰਗ ਕੀਤੀ ਗਈ ਕਿ ਦੇਸ਼ ਦੇ ਕਰੋੜਾਂ ਲੋਕਾਂ ਦੇ ਹਿੱਤਾਂ ਨੂੰ ਟਰੰਪ ਸਰਕਾਰ ਸਾਹਮਣੇ ਵੇਚਣ ਵਾਲੇ ਵਣਜ ਮੰਤਰੀ ਪਿਯੂਸ਼ ਗੋਇਲ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕੀਤਾ ਜਾਵੇ ਅਤੇ ਪ੍ਰਧਾਨ ਮੰਤਰੀ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਜਾਣ ਕੇ ਉਹ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ 'ਤੇ ਦਸਤਖ਼ਤ ਨਾ ਕਰਨ | ਅੱਜ ਦੇ ਇਕੱਠਾਂ ਵਿਚ ਬੁਲਾਰਿਆਂ ਨੇ ਸੂਬੇ ਵਿਚ ਪਾਣੀ ਦੇ ਗੰਭੀਰ ਹੋ ਰਹੇ ਸੰਕਟ ਬਾਰੇ ਵੀ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਸੰਘਰਸ਼ਾਂ ਉਪਰ ਜਬਰ ਕਰਨ ਵਿਰੁੱਧ ਆਵਾਜ਼ ਬੁਲੰਦ ਕਰਨ ਦੇ ਨਾਲ ਨਾਲ ਗਿ੍ਫ਼ਤਾਰ ਕੀਤੇ ਆਗੂਆਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਗਈ | ਬੁਲਾਰਿਆਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਵਣਜ ਮੰਤਰੀ ਪਿਊਸ਼ ਗੋਇਲ ਨੇ ਦੇਸ਼ ਦੇ ਕਰੋੜਾਂ ਲੋਕਾਂ ਦੇ ਹਿੱਤਾਂ ਨੂੰ ਟਰੰਪ ਸਰਕਾਰ ਸਾਹਮਣੇ ਜਿਸ ਤਰ੍ਹਾਂ ਗਿਰਵੀ ਰੱਖ ਦਿੱਤਾ ਹੈ, ਉਸ ਤੋਂ ਸਪੱਸ਼ਟ ਹੈ ਕਿ ਉਨ੍ਹਾਂ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ | ਵੱਖ-ਵੱਖ ਥਾਵਾਂ 'ਤੇ ਹੋਏ ਅੱਜ ਦੇ ਇਕੱਠਾਂ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਡਾਕਟਰ ਦਰਸ਼ਨ ਪਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ , ਡਾ.ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਸੁਖਦੇਵ ਸਿੰਘ ਅਰਾਈਆਂਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਬੋਘ ਸਿੰਘ ਮਾਨਸਾ ਤੋਂ ਇਲਾਵਾ ਫੁਰਮਾਨ ਸਿੰਘ ਸੰਧੂ, ਮਲੂਕ ਸਿੰਘ ਹੀਰਕੇ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਪ੍ਰੇਮ ਸਿੰਘ ਭੰਗੂ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ, ਬੋਘ ਸਿੰਘ ਮਾਨਸਾ, ਕਿਰਨਜੀਤ ਸਿੰਘ ਸੇਖੋ, ਨਿਰਵੈਲ ਸਿੰਘ ਡਾਲੇਕੇ, ਬਲਵਿੰਦਰ ਸਿੰਘ ਰਾਜੂ ਅÏਲਖ, ਕੰਵਲਪ੍ਰੀਤ ਸਿੰਘ ਪੰਨੂ, ਟਰੇਡ ਯੂਨੀਅਨਾਂ ਦੇ ਆਗੂਆਂ ਏਟਕ ਆਗੂ ਨਿਰਮਲ ਸਿੰਘ ਧਾਲੀਵਾਲ, ਸੀਟੂ (ਚੰਦਰ ਸ਼ੇਖਰ) ਤੋਂ ਮਹਾਂ ਸਿੰਘ ਰੋੜੀ ਦੇ ਨਾਲ-ਨਾਲ ਇਫਟੂ ਦੇ ਕੁਲਵਿੰਦਰ ਸਿੰਘ ਵੜੈਚ, ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਲਛਮਣ ਸਿੰਘ ਸੇਵੇਵਾਲਾ, ਤਰਸੇਮ ਪੀਟਰ, ਗੁਰਨਾਮ ਸਿੰਘ ਦਾਊਦ, ਦੇਵੀ ਕੁਮਾਰੀ, ਹਰਪਾਲ ਸਿੰਘ, ਗੋਬਿੰਦ ਸਿੰਘ ਛਾਂਜਲੀ, ਬਿੱਕਰ ਸਿੰਘ ਹਥੋਆਂ ਤੇ ਕੁਲਵੰਤ ਸਿੰਘ ਸੇਲਬਰਾਹ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਪੰਜਾਬ ਦੇ 8 ਜ਼ਿਲਿ੍ਹਆਂ 'ਚ 500 ਖੇਡ ਮੈਦਾਨ 31 ਮਾਰਚ ਤੱਕ ਹੋ ਜਾਣਗੇ ਮੁਕੰਮਲ-ਸ਼ੇਰਗਿੱਲ <br/> ਅਗਲੀ ਖ਼ਬਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।