28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਆਹ 'ਚ ਚੱਲੀ ਗੋਲੀ ਦੌਰਾਨ ਇੱਕ ਵਿਅਕਤੀ ਦੀ ਮੌਤ <br/>

ਅਜੀਤ ਡੈਸਕ 02-03-2026
ਬਲਾਚੌਰ, 1 ਮਾਰਚ (ਨਰੇਸ਼ ਧੌਲ)-ਬਲਾਚੌਰ ਤੋਂ ਭੱਦੀ ਰੋਡ 'ਤੇ ਸਥਿਤ ਇੱਕ ਮੈਰਿਜ ਪੈਲਸ ਵਿਖੇ ਵਿਆਹ ਸਮਾਗਮ ਦੌਰਾਨ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ | ਜਿਸ ਦੀ ਪਛਾਣ ਤਰਨਜੀਤ ਸਿੰਘ ਪੁੱਤਰ ਨਰਿੰਦਰਜੀਤ ਸਿੰਘ ਵਾਸੀ ਸੜੋਆ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਇਕ ਵਿਆਹ ਸਮਾਗਮ ਦੌਰਾਨ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚਲਾਈ ਗਈ, ਜੋਕਿ ਤਰਨਜੀਤ ਦੇ ਲੱਗੀ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਕਿਸੇ ਨਿੱਜੀ ਹਸਪਤਾਲ ਲਿਜਾਇਆ ਗਿਆ | ਪ੍ਰੰਤੂ ਕੁੱਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ | ਸੂਚਨਾ ਮਿਲਦਿਆਂ ਹੀ ਬਲਾਚੌਰ ਪੁਲਿਸ ਮੌਕੇ 'ਤੇ ਪਹੁੰਚੀ ਤੇ ਘਟਨਾ ਦੀ ਜਾਂਚ ਕਰਨ ਵਿਚ ਜੁੱਟ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਉਪਰੰਤ ਜੋ ਵੀ ਤੱਥ ਸਾਹਮਣੇ ਆਏ ਉਨ੍ਹਾਂ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ |

ਪਿਛਲੀ ਖ਼ਬਰ ਸੂਬੇ 'ਚ ਅਮਨ-ਸ਼ਾਂਤੀ ਤੇ ਵਿਕਾਸ ਲਈ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਜ਼ਰੂਰੀ-ਸੁਖਬੀਰ ਸਿੰਘ ਬਾਦਲ <br/> ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਜੰਗ ਕਾਰਨ ਫਸੇ ਸਾਰੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ-ਡਾ. ਰਵਜੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।