04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਨਿਤਿਸ਼ ਦਾ ਬੇਟਾ ਨਿਸ਼ਾਂਤ ਜਨਤਾ ਦਲ (ਯੂ) 'ਚ ਸ਼ਾਮਿਲ <br/>

ਅਜੀਤ ਡੈਸਕ 09-03-2026

ਪਟਨਾ, 8 ਮਾਰਚ (ਪੀ.ਟੀ.ਆਈ.)-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਬੇਟਾ ਨਿਸ਼ਾਂਤ ਕੁਮਾਰ ਐਤਵਾਰ ਨੂੰ ਜਨਤਾ ਦਲ (ਯੂ) ਵਿੱਚ ਸ਼ਾਮਲ ਹੋ ਗਿਆ ਅਤੇ ਕਿਹਾ ਕਿ ਉਹ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗਾ | ਚਾਲੀ ਸਾਲਾਂ ਦੇ ਇੰਜੀਨੀਅਰਿੰਗ ਗ੍ਰੈਜੂਏਟ ਨਿਸ਼ਾਂਤ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ 'ਲਲਨ' ਅਤੇ ਜਨਤਾ ਦਲ (ਯੂ) ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਸਮੇਤ ਚੋਟੀ ਦੇ ਆਗੂਆਂ ਦੀ ਮÏਜੂਦਗੀ ਦੌਰਾਨ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ¢ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ, ਨਿਸ਼ਾਂਤ ਨੇ ਕਿਹਾ, 'ਮੇਰੇ ਪਿਤਾ ਨੇ ਰਾਜ ਸਭਾ ਜਾਣ ਦਾ ਫੈਸਲਾ ਕੀਤਾ; ਇਹ ਉਨ੍ਹਾਂ ਦਾ ਨਿੱਜੀ ਫੈਸਲਾ ਸੀ¢ ਅਸੀਂ ਸਾਰੇ ਇਸਦਾ ਸਤਿਕਾਰ ਕਰਦੇ ਹਾਂ¢ ਅਸੀਂ ਉਨ੍ਹਾਂ ਦੇ ਮਾਰਗਦਰਸ਼ਨ ਵਿੱਚ ਕੰਮ ਕਰਦੇ ਰਹਾਂਗੇ¢ ਮੈਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗਾ¢' ਨਿਸ਼ਾਂਤ ਦਾ ਜਨਤਾ ਦਲ (ਯੂ) ਦਫ਼ਤਰ ਵਿੱਚ ਪਹੁੰਚਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਗ੍ਰਹਿ ਮੰਤਰਾਲੇ ਨੇ ਬੰਗਾਲ ਦੇ ਚੀਫ਼ ਸਕੱਤਰ ਤੋਂ ਮੰਗੀ ਰਿਪੋਰਟ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਦਿੱਲੀ ਨੂੰ 33500 ਕਰੋੜ ਦੇ ਪ੍ਰਾਜੈਕਟਾਂ ਦਾ ਤੋਹਫ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।