15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਦੀ ਆਵਾਜ਼ ਬਣੇਗੀ ਮੋਗਾ ਦੀ 'ਬਦਲਾਅ ਰੈਲੀ' - ਬਲੀਏਵਾਲ <br/>

ਅਜੀਤ ਡੈਸਕ 10-03-2026

ਚੰਡੀਗੜ੍ਹ, 9 ਮਾਰਚ (ਸੰਦੀਪ ਕੁਮਾਰ ਮਾਹਨਾ)–ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਮੋਗਾ ਵਿਖੇ 14 ਮਾਰਚ ਨੂੰ ਹੋਣ ਵਾਲੀ 'ਬਦਲਾਅ ਰੈਲੀ' ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਵਿਕਾਸ ਦੀ ਮੰਗ ਨੂੰ ਮਜ਼ਬੂਤ ਮੰਚ ਪ੍ਰਦਾਨ ਕਰੇਗੀ | ਇਹ ਰੈਲੀ ਸੂਬੇ 'ਚ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੀ ਲੋੜ ਨੂੰ ਉਭਾਰੇਗੀ | ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਨੇ ਕੀਤਾ | ਬਲੀਏਵਾਲ ਨੇ ਕਿਹਾ ਕਿ ਇਹ ਰੈਲੀ ਸਿਰਫ਼ ਇਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਦਾ ਪ੍ਰਤੀਕ ਹੈ | ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਦੀ ਦੂਰਦਰਸ਼ੀ ਸੋਚ ਅਤੇ ਮਜ਼ਬੂਤ ਅਗਵਾਈ ਕਾਰਨ ਦੇਸ਼ ਭਰ 'ਚ ਵਿਸ਼ਵਾਸ ਦਾ ਮਾਹੌਲ ਬਣਿਆ ਹੈ ਅਤੇ ਪੰਜਾਬ ਦੇ ਲੋਕ ਵੀ ਇਸ ਬਦਲਾਅ ਦੀ ਲਹਿਰ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ 14 ਮਾਰਚ ਦੀ 'ਬਦਲਾਅ ਰੈਲੀ' ਪੰਜਾਬ ਦੀ ਰਾਜਨੀਤਿਕ ਯਾਤਰਾ 'ਚ ਮੀਲ ਪੱਥਰ ਸਾਬਤ ਹੋਵੇਗੀ |

ਪਿਛਲੀ ਖ਼ਬਰ ਪੱਛਮੀ ਏਸ਼ੀਆ 'ਚ ਵਧਦੇ ਟਕਰਾਅ ਦਾ ਪਾਕਿ ਦੀ ਕਮਜ਼ੋਰ ਅਰਥਵਿਵਸਥਾ 'ਤੇ ਪੈ ਰਿਹਾ ਭਾਰੀ ਪ੍ਰਭਾਵ ਅਗਲੀ ਖ਼ਬਰ ਰਣਜੀਤ ਸਿੰਘ ਦਾ ਪਿੰਡ ਆਦੀ ਵਿਖੇ ਕੀਤਾ ਅੰਤਿਮ ਸਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।