15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਰੋਧੀ ਧਿਰ ਕਾਂਗਰਸ ਪੰਜਾਬ ਦੀ ਗੱਲ ਸੁਣਨ ਦੀ ਬਜਾਏ ਸਦਨ ਛੱਡ ਕੇ ਚਲੀ ਜਾਂਦੀ ਹੈ - ਅਮਨ ਅਰੋੜਾ

ਅਜੀਤ ਡੈਸਕ 10-03-2026

ਕਿਹਾ, ਕਾਂਗਰਸ ਚਰਚਾ ਦੀ ਬਜਾਏ ਸਦਨ 'ਚ ਕਰਦੀ ਹੈ ਹੰਗਾਮਾ
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਦਨ ਤੋਂ ਬਾਹਰ ਆ ਕੇ ਪ੍ਰੈੱਸ-ਕਾਨਫਰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਪੰਜਾਬ ਦੀ ਗੱਲ ਸੁਣਨ ਦੀ ਬਜਾਏ ਸਦਨ ਛੱਡ ਕੇ ਬਾਹਰ ਚਲੇ ਜਾਂਦੀ ਹੈ, ਜਿਸ ਤੋਂ ਸਾਫ ਹੋ ਜਾਂਦਾ ਹੈ ਕਿ ਕਾਂਗਰਸ ਦਾ ਪੰਜਾਬ ਦੇ ਲੋਕਾਂ ਨਾਲ ਸੰਬੰਧਿਤ ਗੱਲ ਸੁਣਨ ਤੱਕ ਦਾ ਵੀ ਮਾਦਾ ਨਹੀਂ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਹਿਲਾਂ ਬੋਲਣ ਦੀ ਮੰਗ ਕੀਤੀ ਸੀ ਅਤੇ ਸਰਕਾਰ ਨੇ ਉਨ੍ਹਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਹਿਲਾਂ ਬੋਲਣ ਦਾ ਮੌਕਾ ਦਿੱਤਾ, ਪਰ ਜਦੋਂ ਸਰਕਾਰ ਦੀ ਵਾਰੀ ਆਈ ਤਾਂ ਕਾਂਗਰਸ ਦੇ ਮੈਂਬਰ ਸਦਨ ਛੱਡ ਕੇ ਚਲੇ ਗਏ, ਜਿਵੇਂ ਕਿ ਉਹ 6 ਤਾਰੀਖ ਨੂੰ ਰਾਜਪਾਲ ਦਾ ਭਾਸ਼ਣ ਬਿਨਾਂ ਸੁਣੇ ਹੀ ਵਾਕਆਉਟ ਕਰ ਗਏ ਸਨ | ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰ ਸਦਨ ਵਿਚ ਚਰਚਾ ਕਰਨ ਦੀ ਬਜਾਏ ਹੰਗਾਮਾ ਕਰਦੀ ਹੈ ਅਤੇ ਬਾਅਦ ਵਿਚ ਬਾਹਰ ਜਾ ਕੇ ਕਹਿੰਦੀ ਹੈ ਕਿ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ | ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਚਰਚਾ ਤੋਂ ਭੱਜਣ ਦੀ ਬਜਾਏ ਸੱਚਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਚ ਉੱਠਿਆ 'ਨਸ਼ਾ ਤਸਕਰਾਂ' ਦੀ ਜ਼ਮਾਨਤ ਦੇਣ ਵਾਲਿਆਂ ਦਾ ਮੁੱਦਾ ਅਗਲੀ ਖ਼ਬਰ ਜਲਿ੍ਹਆਂਵਾਲਾ ਬਾਗ ਦੀਆਂ ਗੈਲਰੀਆਂ 'ਚੋਂ ਸਾਕੇ 'ਚ ਮਾਰੇ ਗਏ ਸ਼ਹੀਦਾਂ ਦੀਆਂ ਤਸਵੀਰਾਂ ਤੇ ਹੋਰ ਤਖ਼ਤੀਆਂ ਗ਼ਾਇਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।