29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰ ਨੇ 3 ਪੀ.ਸੀ.ਐਸ. ਅਧਿਕਾਰੀ ਬਦਲੇ

ਅਜੀਤ ਡੈਸਕ 11-03-2026
ਚੰਡੀਗੜ੍ਹ, 10 ਮਾਰਚ (ਪ੍ਰੋ. ਅਵਤਾਰ ਸਿੰਘ)–ਪੰਜਾਬ ਸਰਕਾਰ ਵਲੋਂ ਅੱਜ 3 ਸੀਨੀਅਰ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ ਵਿਚ ਗੁਰਿੰਦਰ ਸਿੰਘ ਸੋਢੀ ਪੀ.ਸੀ.ਐਸ. ਨੂੰ ਵਧੀਕ ਮੈਨੇਜਿੰਗ ਡਾਇਰੈਕਟਰ, ਪਨਸਪ ਅਤੇ ਵਾਧੂ ਚਾਰਜ ਸੰਯੁਕਤ ਮੁੱਖ ਚੋਣ ਅਫਸਰ, ਪੰਜਾਬ ਲਗਾਇਆ ਗਿਆ ਹੈ | ਇਸੇ ਤਰ੍ਹਾਂ ਹਰਜੋਤ ਕੌਰ ਨੂੰ ਉੱਪ ਮੰਡਲ ਮੈਜਿਸਟਰੇਟ, ਦੁਧਨ ਸਾਧਾਂ ਅਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਜਨਰਲ), ਪਟਿਆਲਾ ਅਤੇ ਸ੍ਰੀਮਤੀ ਰੁਪਾਲੀ ਟੰਡਨ ਨੂੰ ਉੱਪ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਲਗਾਇਆ ਗਿਆ ਹੈ |

ਪਿਛਲੀ ਖ਼ਬਰ ਲੁਧਿਆਣਾ ਦੇ 9 ਸਕੂਲਾਂ ਅਤੇ ਰੇਲ ਗੱਡੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ 210 ਗ੍ਰਾਮ ਹੈਰੋਇਨ ਤੇ 4000 ਰੁਪਏ ਡਰੱਗ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।