24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਡੀਜ਼ਲ-ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ ਵੱਡੀ ਕਟੌਤੀ, ਆਮ ਜਨਤਾ ਨੂੰ ਰਾਹਤ-ਜਾਖੜ

ਅਜੀਤ ਡੈਸਕ 28-03-2026
ਚੰਡੀਗੜ੍ਹ, 27 ਮਾਰਚ (ਸੰਦੀਪ ਕੁਮਾਰ ਮਾਹਨਾ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਵੱਡੀ ਕਟੌਤੀ ਦਾ ਐਲਾਨ ਕਰਦੇ ਹੋਏ ਆਮ ਜਨਤਾ ਨੂੰ ਮਹਿੰਗਾਈ ਦੇ ਦੌਰ ਵਿਚ ਵੱਡੀ ਰਾਹਤ ਦਿੱਤੀ ਗਈ ਹੈ | ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ | ਜਾਖੜ ਨੇ ਦੱਸਿਆ ਕਿ ਪੈਟਰੋਲ 'ਤੇ ਐਕਸਾਈਜ਼ ਡਿਊਟੀ ਨੂੰ 13 ਤੋਂ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ, ਜਦਕਿ ਡੀਜ਼ਲ 'ਤੇ ਲੱਗਦੀ 10 ਰੁਪਏ ਪ੍ਰਤੀ ਲੀਟਰ ਡਿਊਟੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ | ਜਾਖੜ ਨੇ ਕਿਹਾ ਕਿ ਪੱਛਮੀ ਏਸ਼ੀਆ ਵਿਚ ਜਾਰੀ ਤਣਾਅ ਵਿਚਾਲੇ ਭਾਰਤ ਵਲੋਂ ਲਿਆ ਗਿਆ ਇਹ ਫ਼ੈਸਲਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ |

ਪਿਛਲੀ ਖ਼ਬਰ ਹੁਣ ਲੁਧਿਆਣਾ ਸਟੇਸ਼ਨ 'ਤੇ ਮਿਲੇਗਾ ਆਰਾਮ ਦਾ ਨਵਾਂ ਅਨੁਭਵ ਜਲਦ ਸ਼ੁਰੂ ਹੋਵੇਗੀ 'ਰਿਲੈਕਸ ਚੇਅਰ' ਸਹੂਲਤ ਅਗਲੀ ਖ਼ਬਰ ਦਿੱਲੀ ਕਮੇਟੀ ਪ੍ਰਧਾਨ ਕਾਲਕਾ ਨੇ 'ਦਿੱਲੀ ਫ਼ਤਹਿ ਦਿਵਸ' ਸਮਾਗਮ ਦੀ ਤਿਆਰੀਆਂ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।