23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼ੋ੍ਰਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ

ਅਜੀਤ ਡੈਸਕ 28-03-2026
ਅੰਮਿ੍ਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਿਹਾ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੇ ਇਸ ਬਜਟ ਇਜਲਾਸ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਬਜਟ ਪੇਸ਼ ਕਰਨਗੇ | ਇਸ ਦੌਰਾਨ ਪੰਥਕ ਮਾਮਲਿਆਂ, ਖਾਸ ਕਰ ਪਾਵਨ ਸਰੂਪਾਂ ਦੇ ਬੇਅਦਬੀ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਵਲੋਂ ਤਿਆਰ ਕੀਤੇ ਜਾਣ ਵਾਲੇ ਐਕਟ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਪੰਥ ਨੂੰ ਦਰਪੇਸ਼ ਹੋਰ ਮਾਮਲਿਆਂ ਸੰਬੰਧੀ ਵਿਸ਼ੇਸ਼ ਮਤੇ ਵੀ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ | ਇਹ ਵੀ ਚਰਚਾ ਹੈ ਕਿ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਵਲੋਂ ਪਿਛਲੇ ਦਿਨੀਂ ਗੁ: ਅੰਬ ਸਾਹਿਬ ਦੀ ਜ਼ਮੀਨ ਸਸਤੇ ਭਾਅ ਵੇਚਣ ਦੇ ਮਾਮਲੇ ਸਮੇਤ ਹੋਰ ਮਾਮਲਿਆਂ ਵਿਚ ਸ਼ੋ੍ਰਮਣੀ ਕਮੇਟੀ ਨੂੰ ਕਟਹਿਰੇ ਵਿਚ ਖੜੇ ਕਰਨ ਅਤੇ ਸਿੱਖ ਸੰਸਥਾ ਦੀਆਂ ਲੰਬੇ ਸਮੇਂ ਤੋਂ ਲੰਬਿਤ ਪਈਆਂ ਜਨਰਲ ਚੋਣਾਂ ਜਲਦ ਕਰਾਏ ਜਾਣ ਦੀ ਮੰਗ ਸੰਬੰਧੀ ਮਤਾ ਵੀ ਪੇਸ਼ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਕੈਨੇਡਾ 'ਚ ਪੰਜਾਬੀ ਭਾਸ਼ਾ ਦਾ ਘੇਰਾ ਹੋਰ ਵਿਸ਼ਾਲ ਹੋਇਆ-ਬਲਵੰਤ ਸਿੰਘ ਸੰਘੇੜਾ ਅਗਲੀ ਖ਼ਬਰ ਬਿਆਸ ਜਾਣ ਵਾਲੀਆਂ ਸੰਗਤਾਂ ਲਈ ਰੇਲਵੇ ਵਲੋਂ ਚਲਾਈਆਂ ਜਾਣਗੀਆਂ ਵਿਸ਼ੇਸ਼ ਰੇਲਗੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।