23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਰਹੱਦ ਪਾਰ ਤੋਂ ਚਲ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਦਾ ਪਰਦਾਫ਼ਾਸ਼-2 ਕਾਬੂ <br/>

ਅਜੀਤ ਡੈਸਕ 28-03-2026
ਅੰਮਿ੍ਤਸਰ, 27 ਮਾਰਚ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ (ਸੀ.ਆਈ.) ਅੰਮਿ੍ਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਗਰੋਹ ਨਾਲ ਜੁੜੇ 2 ਤਸਕਰਾਂ ਨੂੰ 10 ਵਿਦੇਸ਼ੀ ਆਧੁਨਿਕ ਪਿਸਤੌਲਾਂ ਸਮੇਤ ਗਿ੍ਫ਼ਤਾਰ ਕਰਕੇ ਇਸ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਰੇਸ਼ਮ ਸਿੰਘ ਵਾਸੀ ਖੁਸ਼ਪੁਰਾ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਬਰਾਮਦ ਕੀਤੇ ਗਏ ਪਿਸਤੌਲਾਂ ਵਿਚ 1 ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, 1 ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, 2 ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, 5 ਪੀਐਕਸ-5 ਪਿਸਤੌਲ ਅਤੇ 1 ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ | ਪੁਲਿਸ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ | ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਦੇਸ਼ ਵਿਚ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਚ ਸਹਾਇਤਾ ਕਰ ਰਹੇ ਸਨ | ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਗੈਂਗਸਟਰ ਆਪਣੇ ਪੰਜਾਬ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਵਿਚ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰ ਰਿਹਾ ਹੈ | ਉਨ੍ਹਾਂ ਦੇ ਇਥੇ ਇਕ ਸਾਥੀ ਰੇਸ਼ਮ ਸਿੰਘ ਨੇ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੰਭਾਵੀ ਤੌਰ 'ਤੇ ਉਹ ਇਹ ਖੇਪ ਅੰਮਿ੍ਤਸਰ ਤੋਂ ਚੋਗਾਵਾਂ ਸੜਕ 'ਤੇ ਨਹਿਰ ਦੇ ਪੁਲ ਨਜ਼ਦੀਕ ਪਿੰਡ ਕੋਹਾਲੀ ਨੇੜੇ ਸ਼ੱਕੀ ਮਨਪ੍ਰੀਤ ਸਿੰਘ ਨੂੰ ਸੌਂਪਣੀ ਸੀ | ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮਿ੍ਤਸਰ ਵਿਖੇ ਅਸਲਾ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਸੰਸਦ ਇਜਲਾਸ 'ਚ ਸ਼ਾਮਿਲ ਹੋਣ ਲਈ ਦਾਇਰ ਪਟੀਸ਼ਨ ਖ਼ਾਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।