22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਲਾਲਜੀਤ ਭੁੱਲਰ ਨੂੰ ਜੇਲ੍ਹ 'ਚ ਦਿੱਤੀਆਂ ਜਾ ਰਹੀਆਂ ਸੁਖ ਸਹੂਲਤਾਂ-ਸੁਖਬੀਰ ਸਿੰਘ ਬਾਦਲ

ਅਜੀਤ ਡੈਸਕ 28-03-2026
ਅੰਮਿ੍ਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਸ਼ੋਮ੍ਰਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿਛਲੇ ਦਿਨੀਂ ਖੁਦਕੁਸ਼ੀ ਕਰ ਗਏ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੇ ਅੱਜ ਗ੍ਰਹਿ ਵਿਖੇ ਮੁੜ ਪੁੱਜੇ ਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 'ਆਪ' ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੁਆਰਾ ਪ੍ਰਾਪਤ ਕੀਤੇ ਗਏ ਸਾਰੇ ਕਥਿਤ ਗ਼ੈਰ-ਕਾਨੂੰਨੀ ਕੰਮਾਂ ਦੀ ਸੀ.ਬੀ.ਆਈ. ਜਾਂਚ ਕਰਾਈ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਜੇਲ੍ਹ ਵਿਚ ਕਥਿਤ ਤੌਰ 'ਤੇ 'ਵੀ.ਆਈ.ਪੀ. ਟ੍ਰੀਟਮੈਂਟ' ਦਿੱਤਾ ਜਾ ਰਿਹਾ ਹੈ ਤੇ ਉਸ ਨੂੰ ਰਹਿਣ ਲਈ ਵਾਤਾਨਕੂਲ ਕਮਰਾ ਤੇ ਸਹਾਇਤਾ ਲਈ ਸਟਾਫ ਮੁੱਹਈਆ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਾਨੂੰ ਡੀ.ਐੱਮ. ਰੰਧਾਵਾ ਖੁਦਕੁਸ਼ੀ ਮਾਮਲੇ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਜਾਣ ਵਾਲੀ ਜਾਂਚ 'ਤੇ ਵਿਸ਼ਵਾਸ ਨਹੀਂ ਹੈ ਤੇ ਸਾਡੀ, ਹੋਰ ਸਿਆਸੀ ਪਾਰਟੀਆਂ ਤੇ ਪਰਿਵਾਰ ਦੀ ਮੰਗ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਸੀ.ਬੀ.ਆਈ. ਤੋਂ ਬਿਨਾਂ ਦੇਰੀ ਕਰਵਾਈ ਜਾਵੇ ਅਤੇ ਇਸ ਮਾਮਲੇ 'ਚ ਸ਼ਾਮਿਲ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਨਿੱਜੀ ਸਹਾਇਕ ਸਮੇਤ ਬਾਕੀ ਦੋਸ਼ੀਆਂ ਨੂੰ ਵੀ ਤੁਰੰਤ ਗਿ੍ਫਤਾਰ ਕੀਤਾ ਜਾਵੇ | ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਦੇ ਪ੍ਰਭਾਵ ਤਹਿਤ ਆਪਣੀ ਪਾਰਟੀ ਤੇ ਪੀੜਤ ਪਰਿਵਾਰ ਦੀ ਮੰਗ ਨੂੰ ਦਰਕਿਨਾਰ ਕਰਦਿਆਂ ਨਿੱਜੀ ਸਵਾਰਥ ਤਹਿਤ ਡੀ. ਐੱਮ. ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਾਉਣ ਦੀ ਮੰਗ ਤੋਂ ਇਨਕਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗਾ |
ਪਿਛਲੀ ਖ਼ਬਰ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੀ ਸੂਬਾਈ ਕਾਨਫ਼ਰੰਸ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਜਥੇ. ਬਾਬਾ ਮੱਖਣ ਸਿੰਘ ਤੇ ਜਥੇ. ਬਾਬਾ ਗੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ 31 ਨੂੰ –ਜਥੇ. ਬਾਬਾ ਜੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।