16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸੀਨੀਅਰ ਪੰਥਕ ਨੇਤਾਵਾਂ ਨੇ ਭਾਜਪਾ 'ਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 31-03-2026

ਚੰਡੀਗੜ੍ਹ, 30 ਮਾਰਚ (ਸੰਦੀਪ ਕੁਮਾਰ ਮਾਹਨਾ)–ਭਾਜਪਾ ਨੇ ਪੰਜਾਬ 'ਚ ਆਪਣਾ ਦਾਇਰਾ ਵਧਾਉਂਦੇ ਹੋਏ ਸ਼ੋ੍ਰਮਣੀ ਅਕਾਲੀ ਦਲ (ਬ) ਨਾਲ ਸੰਬੰਧਿਤ ਕਈ ਸੀਨੀਅਰ ਪੰਥਕ ਆਗੂਆਂ ਨੂੰ ਆਪਣੇ ਨਾਲ ਜੋੜ ਲਿਆ, ਪੰਥਕ ਆਗੂਆਂ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਇਸਨੂੰ ਸਿਆਸੀ ਤੌਰ 'ਤੇ ਅਹਿਮ ਕਦਮ ਮੰਨਿਆ ਜਾ ਰਿਹਾ ਹੈ | ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ 'ਚ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ 'ਚ ਇਹ ਸ਼ਮੂਲੀਅਤ ਹੋਈ | ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ 'ਚ ਪ੍ਰਮੁੱਖ ਤੌਰ 'ਤੇ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਅਤੇ ਨਕੋਦਰ ਨਾਲ ਸੰਬੰਧਿਤ ਉੱਘੇ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਾਬਕਾ ਜਨਰਲ ਸਕੱਤਰ ਅਵਤਾਰ ਸਿੰਘ ਰਾਮੇਵਾਲ ਸ਼ਾਮਿਲ ਹਨ | ਇਸ ਤੋਂ ਇਲਾਵਾ ਤਰਨ ਤਾਰਨ ਤੋਂ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ (ਟੀਟੂ) ਤੇ ਬੀ.ਸੀ. ਵਿੰਗ ਦੇ ਮੀਤ ਪ੍ਰਧਾਨ ਤਰਸੇਮ ਸਿੰਘ ਛਾਪੜੀ ਨੇ ਵੀ ਭਾਜਪਾ ਦਾ ਪੱਲਾ ਫ਼ੜਿਆ | ਇਸ ਮੌਕੇ ਅਸ਼ਵਨੀ ਸ਼ਰਮਾ ਨੇ ਸਾਰੇ ਆਗੂਆਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸ਼ਮੂਲੀਅਤ ਨਾਲ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੇਗੀ | ਇਸ ਦੌਰਾਨ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਭਾਜਪਾ ਦੀ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ 'ਤੇ ਭਰੋਸਾ ਜਤਾਇਆ | ਉਨ੍ਹਾਂ ਕਿਹਾ ਕਿ ਉਹ ਸਾਰੇ ਮਿਲ ਕੇ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਰੱਖਿਆ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਭਾਜਪਾ ਇੱਕ ਮਜ਼ਬੂਤ ਵਿਕਲਪ ਵਜੋਂ ਉੱਭਰ ਰਹੀ ਹੈ |

ਪਿਛਲੀ ਖ਼ਬਰ ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 6 ਅਪ੍ਰੈਲ ਨੂੰ ਅੰਮਿ੍ਤਸਰ 'ਚ ਸੱਦੀ ਪੰਥਕ... ਅਗਲੀ ਖ਼ਬਰ ਪੰਜਾਬ ਦੇ ਖਾਣਪੀਣ ਦੇ ਕਾਰੋਬਾਰ ਦੇ ਖੇਤਰ ਵਿਚ 200 ਕਰੋੜ ਦੇ ਕਰ ਨੂੰ ਲੁਕਾਉਣ ਦਾ ਪਰਦਾਫਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।